Tuesday, September 16, 2025

Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੱਤਵੀਂ ਬੱਸ ਹੋਈ ਰਵਾਨਾ :MLA Ajitpal Singh Kohli

March 01, 2024 12:03 PM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਸਫ਼ਾਬਾਦੀ ਗੇਟ, ਜੱਟਾਂ ਵਾਲਾ ਚੌਂਤਰਾ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੱਤਵੀਂ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਪਟਿਆਲਾ ਤੋਂ ਗਏ ਸ਼ਰਧਾਲੂ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨਗੇ। ਸ਼ਰਧਾਲੂਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕੀਤਾ।
 
 
ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ