Monday, May 20, 2024

Malwa

ASI 8,000 ਰੁਪਏ ਰਿਸ਼ਵਤ ਲੈਂਦਾ Vigilance Bureau ਵੱਲੋਂ ਗ੍ਰਿਫ਼ਤਾਰ

March 01, 2024 12:38 PM
Daljinder Singh Pappi
ਪਟਿਆਲਾ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਪੁਲਿਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ 'ਤੇ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਵਾਉਣ ਬਦਲੇ 8,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ