Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਏ ਕੈਂਪ : MLA ਕੁਲਜੀਤ ਸਿੰਘ ਰੰਧਾਵਾ 

March 01, 2024 01:05 PM
SehajTimes
ਡੇਰਾਬੱਸੀ : ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਸਾਧਾਪੁਰ, ਬਸੋਲੀ, ਝਵਾਸਾ, ਸਿਓਲੀ ਅਤੇ ਰਾਣੀਮਾਜਰਾ ਵਿਖੇ ਲਗਾਏ ਗਏ ਕੈਂਪ ਡੇਰਾਬੱਸੀ 29 ਫਰਵਰੀ 2024 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਆਪ ਕੀ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਸਾਧਾਪੁਰ, ਬਸੋਲੀ, ਝਵਾਸਾ, ਸਿਓਲੀ ਅਤੇ ਰਾਣੀਮਾਜਰਾ ਵਿਖੇ ਕੈਂਪ ਲਗਾਏ ਗਏ। ਇੰਨ੍ਹਾ ਕੈਂਪਾਂ ਦੌਰਾਨ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਸੋਲੀ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ ਅਤੇ ਇਸ ਕੈਂਪ ਦਾ ਲਾਭ ਲੈਂਦੇ ਹੋਏ ਉਨ੍ਹਾ ਵੱਲੋਂ ਆਪਣਾ ਆਧਾਰ ਕਾਰਡ ਅਪਡੇਟ ਕਰਵਾਇਆ ਗਿਆ ਅਤੇ ਉਨ੍ਹਾ ਵੱਲੋਂ ਪਿੰਡ ਬਸੋਲੀ ਦੀ ਪ੍ਰਾਈਮਰੀ ਹੈਲਥ ਡਿਸਪੈਂਸਰੀ ਵਿੱਚ ਕੰਮ ਕਰ ਰਹੀ ਡਾਕਟਰ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਵੀ ਕੀਤਾ। ਇਸ ਤੋ ਇਲਾਵਾ ਉਨ੍ਹਾ ਵਲੋਂ ਪਿੰਡ ਸਿਓਲੀ ਵਿਖੇ ਲੱਗ ਰਹੇ ਕੈਂਪ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੋਕਾਂ ਦੀ ਸਮਸਿਆਵਾ ਸੁਣੀਆਂ ਅਤੇ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾ ਨੇ ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਸੁਵਿਧਾ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾ ਨਾਲ ਆਮ ਆਦਮੀ ਪਾਰਟੀ ਦੀ ਟੀਮ ਵੀ ਮੌਜੂਦ ਸੀ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਹ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ