Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਰ.ਬੀ.ਆਈ ਨੇ ਵਿੱਤੀ ਸਾਖਰਤਾ ਹਫ਼ਤਾ ਮਨਾਇਆ

March 01, 2024 02:14 PM
SehajTimes
ਮੁਹਾਲੀ : ਆਰ.ਬੀ.ਆਈ. ਵੱਲੋਂ ਵਿੱਤੀ ਸਾਖਰਤਾ ਹਫ਼ਤੇ ਦੇ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਦੋ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। 26 ਫਰਵਰੀ ਤੋਂ 01 ਮਾਰਚ ਤੱਕ ਵਿੱਤੀ ਸਾਖਰਤਾ ਹਫ਼ਤਾ ਸਾਲ 2016 ਤੋਂ ਆਰ.ਬੀ.ਆਈ. ਦੀ  ਸਾਲਾਨਾ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦੇਸ਼ ਵਿੱਤੀ ਮੁੱਦਿਆਂ 'ਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਾਲ ਦੀ ਥੀਮ "ਸਹੀ ਸ਼ੁਰੂਆਤ ਕਰੋ  ਵਿੱਤੀ ਤੌਰ 'ਤੇ ਸਮਾਰਟ ਬਣੋ "ਨੌਜਵਾਨਾਂ ਨੂੰ ਨਿੱਜੀ ਵਿੱਤ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਲੰਬੇ ਸਮੇਂ ਦੀ ਵਿੱਤੀ ਸੁਰੱਖਿਆ ਅਤੇ ਸਫਲਤਾ ਲਈ ਇੱਕ ਮਜ਼ਬੂਤ ਵਿੱਤੀ ਬੁਨਿਆਦ ਬਣਾਉਣ ਲਈ ਸ਼ਕਤੀ ਪ੍ਰਦਾਨ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕਰਦੀ ਹੈ।
 
 
 
 
ਸਰਕਾਰੀ ਮਹਿਲਾ ਆਈ.ਟੀ.ਆਈ ਫੇਜ਼ 5 ਮੋਹਾਲੀ ਵਿਖੇ 70 ਤੋਂ ਵੱਧ ਔਰਤਾਂ ਨੇ ਭਾਗ ਲਿਆ। ਆਰ.ਬੀ.ਆਈ ਚੰਡੀਗੜ੍ਹ ਤੋਂ ਵਿਸ਼ੇਸ਼ ਮਹਿਮਾਨ ਗਰਿਮਾ ਬੱਸੀ ਅਤੇ ਐਲ.ਡੀ.ਐਮ ਮੋਹਾਲੀ ਐਮ ਕੇ ਭਾਰਦਵਾਜ ਅਤੇ ਸਦਵਿੰਦਰ ਪਾਲ ਸਿੰਘ ਪ੍ਰਿੰਸੀਪਲ ਆਈ.ਟੀ.ਆਈ ਫੇਜ਼ 5 ਮੋਹਾਲੀ ਤੇ ਆਈ.ਟੀ.ਆਈ ਦੇ ਸਮੁੱਚੇ ਸਟਾਫ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਵੱਖ-ਵੱਖ ਬੈਂਕਿੰਗ ਉਤਪਾਦਾਂ ਸਕੀਮਾਂ ਬਾਰੇ ਅਤੇ ਸਾਈਬਰ ਕ੍ਰਾਈਮ ਦੇ ਸ਼ਿਕਾਰ ਹੋਣ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਬੈਂਕਿੰਗ ਸਿਸਟਮ ਜਾਂ ਸਾਈਬਰ ਪੁਲਿਸ ਦੀ ਮਦਦ ਕਿਵੇਂ ਲਈ ਜਾਵੇ, ਬਾਰੇ ਜਾਗਰੂਕ ਕੀਤਾ ਗਿਆ।
 
 
ਗਰਿਮਾ ਬੱਸੀ ਵੱਲੋਂ ਵਿੱਤੀ ਕੁਇਜ਼ ਵੀ ਕਰਵਾਈ ਗਈ ਜਿਸ ਦੀ ਸਾਰੇ ਭਾਗੀਦਾਰਾਂ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੇ ਕੁਇਜ਼ ਵਿੱਚ ਡੂੰਘੀ ਦਿਲਚਸਪੀ ਲਈ। ਆਰ.ਬੀ.ਆਈ ਚੰਡੀਗੜ੍ਹ ਦੀ ਤਰਫੋਂ ਆਕਰਸ਼ਕ ਇਨਾਮ ਵੀ ਵੰਡੇ ਗਏ। ਪੀ.ਐਨ.ਬੀ.ਆਰ.ਐਸ.ਈ.ਟੀ.ਆਈ., ਵਿਕਾਸ ਭਵਨ ਸੈਕਟਰ 62 ਮੋਹਾਲੀ, ਦੀਆਂ 30 ਤੋਂ ਵੱਧ ਮਹਿਲਾ ਸਿਖਿਆਰਥੀਆਂ ਨੂੰ ਉਨ੍ਹਾਂ ਦੇ ਰੋਜ਼ਾਨਾ ਜੀਵਨ ਦੇ ਵਿੱਤੀ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨਾਲ ਬੈਂਕ ਦੀਆਂ ਕਈ ਸਕੀਮਾਂ ਬਾਰੇ ਚਰਚਾ ਕੀਤੀ ਗਈ। ਆਰ.ਐਸ.ਈ.ਟੀ.ਆਈ ਦੇ ਡਾਇਰੈਕਟਰ ਅਮਨਦੀਪ ਸਿੰਘ ਦੇ ਨਾਲ ਐਲ.ਡੀ.ਐਮ ਮੋਹਾਲੀ ਐਮ.ਕੇ ਭਾਰਦਵਾਜ ਵੀ ਮੌਜੂਦ ਸਨ।
 
 
 

Have something to say? Post your comment

 

More in Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ