Friday, May 09, 2025
BREAKING NEWS
ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Chandigarh

ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

March 01, 2024 02:48 PM
SehajTimes
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਕੁਮਾਰ ਉਰਫ ਦੀਪ (27) ਵਾਸੀ ਨਿਊ ਸ਼ਾਂਤੀ ਨਗਰ ਭਜਵਾੜਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਸਪਲਾਈ ਲਈ ਵਰਤੀ ਜਾ ਰਹੀ ਟਾਟਾ ਏ.ਸੀ.ਈ. (ਛੋਟਾ ਹਾਥੀ) ਗੱਡੀ (ਪੀ.ਬੀ.07-ਏ.ਐਲ.-9743) ਨੂੰ ਵੀ ਜ਼ਬਤ ਕੀਤਾ ਹੈ।
 
 
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਦੇਸੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 16 ਜਿੰਦਾ ਕਾਰਤੂਸ ਬਰਾਮਦ ਕਰਕੇ ਐਮ.ਪੀ. ਆਧਾਰਤ ਹਥਿਆਰ ਸਪਲਾਈ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਿੰਦਰਪਾਲ ਸਿੰਘ (23) ਅਤੇ ਜਤਿੰਦਰਪਾਲ ਸਿੰਘ ਉਰਫ਼ ਬਾਬਾ (20) ਦੋਵੇਂ ਵਾਸੀ ਗੁਰੂ ਨਾਨਕ ਕਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ (ਪੀ.ਬੀ.02-ਈ.ਐਸ.-0344) ਵੀ ਕਬਜ਼ੇ ਵਿੱਚ ਲਿਆ ਹੈ, ਜਿਸ ’ਤੇ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਡੀ.ਸੀ.ਪੀ. ਸਿਟੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ, ਏ.ਸੀ.ਪੀ. ਇਨਵੈਸਟੀਗੇਸ਼ਨ ਕੁਲਦੀਪ ਸਿੰਘ ਅਤੇ ਸੀ.ਆਈ.ਏ. ਸਟਾਫ਼-3 ਇੰਚਾਰਜ ਇੰਸਪੈਕਟਰ ਬਰਿੰਦਰਜੀਤ ਸਿੰਘ ਦੇ ਅਧੀਨ ਪੁਲਿਸ ਟੀਮਾਂ ਨੇ ਪਿੰਡ ਕਾਜੀਕੋਟ ਤੋਂ ਚੱਬਾਲ ਰੋਡ ਵੱਲ ਜਾ ਕੇ ਮੁਲਜ਼ਮ ਗੁਰਪ੍ਰੀਤ ਕੁਮਾਰ ਉਰਫ਼ ਦੀਪ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਕਥਿਤ ਦੋਸ਼ੀ ਗੁਰਪ੍ਰੀਤ ਕੁਮਾਰ ਨੇ ਖੁਲਾਸਾ ਕੀਤਾ ਕਿ ਉਹ ਅਮਰੀਕਾ ਅਧਾਰਤ ਜਸਮੀਤ ਉਰਫ਼ ਲੱਕੀ ਦੇ ਇਸ਼ਾਰੇ 'ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲਿਆ ਰਹੇ ਸਨ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਸਮੀਤ ਉਰਫ਼ ਲੱਕੀ ਮਾਡਿਊਲ ਦੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, ਇੱਕ ਕਾਰ, 3.80 ਲੱਖ ਰੁਪਏ ਦੀ ਡਰੱਗ ਮਨੀ ਅਤੇ 12 ਸਿਮ ਬਰਾਮਦ ਕੀਤੇ ਸਨ। ਅਸਲਾ ਬਰਾਮਦਗੀ ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਪੁਲ ਤਾਰਾਂਵਾਲਾ ਇਲਾਕੇ ਤੋਂ ਨਹਿਰ ਦੇ ਨਾਲ ਲੱਗਦੀ ਸੁਲਤਾਨਵਿੰਡ ਰੋਡ ਤੋਂ ਕਾਬੂ ਕੀਤਾ ਜਦੋਂ ਉਹ ਪਿਸਤੌਲ ਸਪਲਾਈ ਕਰਨ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਇਹ ਪਿਸਤੌਲ ਮੱਧ ਪ੍ਰਦੇਸ਼ (ਐਮਪੀ) ਤੋਂ ਅੰਮ੍ਰਿਤਸਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਲਿਆਏ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਮੁਲਜ਼ਮਾਂ ਦੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਤੋਂ ਇਲਾਵਾ ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਨੂੰ ਫਰੀਜ਼ ਕਰਨ ਲਈ ਵਿੱਤੀ ਨਜ਼ਰੀਏ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਸੀ.ਪੀ. ਭੁੱਲਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਹੁਣ ਤੱਕ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਖੇਪ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21, 29,61,85 ਤਹਿਤ ਐਫ.ਆਈ.ਆਰ. ਨੰਬਰ 25 ਦਰਜ ਕੀਤੀ ਗਈ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਿਤੀ 28-02-2024 ਨੂੰ ਐਫ.ਆਈ.ਆਰ. ਨੰਬਰ 22 ਦਰਜ ਕੀਤੀ ਗਈ ਹੈ।
 

Have something to say? Post your comment

 

More in Chandigarh

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਕਰੈਸ਼ ਬਲੈਕਆਉਟ ਡ੍ਰਿਲ ਦੌਰਾਨ ਬੰਦ ਰਹੀਆਂ ਮੋਹਾਲੀ 'ਚ ਲਾਈਟਾਂ

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ - ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਪੰਜਾਬ ‘ਚ ਕਈ ਥਾਂਈਂ Mock Drill ਜਾਰੀ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ