ਮੋਹਾਲੀ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ ਵਿਖੇ ਲੋਕ ਸਭਾ ਚੋਣਾ 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਕਸਪੈਂਡੀਚਰ ਨਾਲ ਸਬੰਧਤ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ। ਜਿਸ ਵਿੱਚ ਵੱਖ ਵੱਖ ਟੀਮਾਂ ਐਸ ਐਸ ਟੀ, ਐੱਫ ਐਸ ਟੀ, ਵਿਕ ਵੀ ਟੀ, ਵੀ ਐਸ ਟੀ (SST,FST,VVT,VST) ਆਦਿ ਟੀਮਾਂ ਦੇ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਟਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਸ੍ਰੀ ਦਿਨੇਸ਼ ਕੁਮਾਰ ਸੈਣੀ, ਐਸ.ਐਲ.ਐਮ.ਟੀ., ਰੂਪਨਗਰ ਵੱਲੋਂ ਦਿੱਤੀ ਗਈ।