Thursday, December 25, 2025

Chandigarh

ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

March 01, 2024 03:04 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ, ਥਾਣਾ ਕੂੰਮ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵਿੱਚੋਂ 18 ਏਕੜ ਜ਼ਮੀਨ ਵੇਚ ਦਿੱਤੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਇੱਕ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਜਿੰਨਾ ਨੇ ਆਪਣੇ ਆਪ ਨੂੰ ਵਿਜੀਲੈਂਸ ਵਿਭਾਗ, ਸੈਕਟਰ-17 ਚੰਡੀਗੜ੍ਹ ਦਫ਼ਤਰ ਦੇ ਕਰਮਚਾਰੀ ਦੱਸਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਸੁਲਝਾਉਣ ਲਈ ਉਕਤ ਵਿਅਕਤੀਆਂ ਨੇ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਲੰਬਿਤ ਹੋਣ ਦਾ ਦਾਅਵਾ ਕਰਦਿਆਂ ਉਸ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਧਮਕੀ ਤੋਂ ਡਰਦਿਆਂ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ ਦੇ ਦੋ ਚੈੱਕਾਂ 'ਤੇ ਦਸਤਖਤ ਕਰਨ ਲਈ ਰਾਜ਼ੀ ਕਰ ਲਿਆ ਅਤੇ 25 ਲੱਖ ਰੁਪਏ ਨਕਦ ਮਿਲਣ 'ਤੇ ਦੋਵੇਂ ਚੈੱਕ ਵਾਪਸ ਕਰਨ ਦੀ ਗਰੰਟੀ ਦਿੱਤੀ। ਉਸ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਉਸ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਵੀ ਕੱਢ ਕੇ ਲੈ ਗਿਆ ਅਤੇ ਉਸ ਦਾ ਫ਼ੋਨ ਨੰਬਰ ਲੈ ਕੇ ਚਲੇ ਗਏ।
ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਸ਼ਿਕਾਇਤਕਰਤਾ ਨੂੰ ਉਸਦੇ ਵਟਸਐਪ 'ਤੇ ਧਮਕੀ ਭਰੀ ਕਾਲ ਆਈ ਕਿ ਜੇਕਰ ਉਹ ਵਾਅਦੇ ਮੁਤਾਬਿਕ ਨਕਦ 25 ਲੱਖ ਰੁਪਏ ਨਹੀਂ ਦਿੰਦਾ ਤਾਂ ਉਸਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਇਸ ਸਬੰਧੀ ਮਿਤੀ 28.8.2023 ਨੂੰ ਐਫ.ਆਈ.ਆਰ. ਨੰਬਰ 20 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 384, 120-ਬੀ ਅਧੀਨ ਪਿੰਡ ਭੈਣੀ ਸਾਲੂ ਨਿਵਾਸੀ ਮਨਜੀਤ ਸਿੰਘ ਅਤੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ, ਤਹਿਸੀਲ ਸਮਰਾਲਾ ਅਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ, ਹੁਸ਼ਿਆਰਪੁਰ ਸ਼ਹਿਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਮੁੱਖ ਮੁਲਜ਼ਮ ਪਿੰਦਰ ਸੋਢੀ ਅਤੇ ਹਰਦੀਪ ਸਿੰਘ ਵਾਸੀ ਖਮਾਣੋਂ ਕਸਬਾ ਫਰਾਰ ਸਨ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ਵਿੱਚ ਅਦਾਲਤ ਵੱਲੋਂ ਪੀ.ਓ. (ਭਗੌੜੇ ਮੁਜਰਮ) ਐਲਾਨ ਕਰ ਦਿੱਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਮੁੱਖ ਦੋਸ਼ੀ ਪਿੰਦਰ ਸੋਢੀ ਨੂੰ ਬਿਊਰੋ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਤੈਦੀ ਨਾਲ ਸੈਕਟਰ 32, ਬੀ.ਸੀ.ਐਮ. ਸਕੂਲ ਨੇੜੇ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਪਾਰਕ ਨੇੜਿਓਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੀ ਮਾਰੂਤੀ ਸਵਿਫਟ ਕਾਰ ਪੀ.ਬੀ.-07 ਸੀ.ਡੀ. -2603 ਵਿੱਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀ ਉਕਤ ਕਾਰ ਦੀ ਤਲਾਸ਼ੀ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕਈ ਲੋਗੋ, ਤਿੰਨ ਮੋਬਾਈਲ ਫੋਨ, ਯੂ.ਏ.ਈ. ਦੇਸ਼ ਦਾ ਡਰਾਈਵਿੰਗ ਲਾਇਸੰਸ, ਭਾਰਤੀ ਕਰੰਸੀ ਨੋਟ ਸਮੇਤ 305 ਦਿਰਹਾਮ ਦੇ ਕਰੰਸੀ ਨੋਟ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪਿੰਦਰ ਸੋਢੀ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ