Monday, May 06, 2024

Malwa

ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 5 ਮਾਰਚ ਨੂੰ

March 01, 2024 04:08 PM
SehajTimes

ਪਟਿਆਲਾ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਚਰਨਜੀਤ ਸਿੰਘ ਨੇ ਦੱਸਿਆ ਕਿ ਮਿਤੀ 11-03-2024   ਨੂੰ ਦੋ ਹਫ਼ਤੇ  ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ,  ਸੰਗਰੂਰ, ਬੀਜਾ (ਲੁਧਿਆਣਾ) ਸੈਂਟਰਾਂ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 05-03-2024 ਨੂੰ ਸਵੇਰੇ 10:30 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ  ਵਿਖੇ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ  ਦਫ਼ਤਰ ਵਿਖੇ  ਘੱਟੋ ਘੱਟ ਪੰਜਵੀਂ ਪਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ,  ਬੈਂਕ ਖਾਤੇ ਦੀ ਕਾਪੀ,  1 ਫ਼ੋਟੋ  ਨਾਲ ਲੈ ਕੇ ਆਉਣ। 750/- ਰੁਪਏ  ਫ਼ੀਸ  ਜੋ ਕਿ ਟਰੇਨਿੰਗ ਸਮੇਂ ਜਮ੍ਹਾ ਕਰਵਾਈ ਜਾਣੀ ਹੈ, ਟਰੇਨਿੰਗ ਪ੍ਰਾਪਤ ਕਰਤਾ ਨੂੰ ਵਾਪਸ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਨੈਸ਼ਨਲ ਲਾਇਵਸਟਾਕ ਮਿਸ਼ਨ ਤਹਿਤ ਜਮ੍ਹਾ ਕਰਵਾਈ ਜਾਵੇਗੀ। ਸਿੱਖਿਆਰਥੀਆਂ ਲਈ ਟਰੇਨਿੰਗ ਦੀ ਉਮਰ 18 ਤੋਂ 55 ਸਾਲ ਅਤੇ ਪਿੰਡ ਦਾ ਵਸਨੀਕ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ,  ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ। ਉਨ੍ਹਾਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ 94644-70334 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ