Tuesday, November 18, 2025

Chandigarh

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

March 01, 2024 04:37 PM
SehajTimes
ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਨਰਸਿੰਗ ਕਿੱਤੇ ਨੂੰ ਡਾਕਟਰੀ ਕਿੱਤੇ ਦਾ ਅਹਿਮ ਹਿੱਸਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇੰਡੋਰ ਮਰੀਜ਼ਾਂ ਦੇ ਇਲਾਜ਼ ਵਿੱਚ ਡਾਕਟਰਾਂ ਦੀ ਤਰ੍ਹਾਂ ਨਰਸਾਂ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਲੀਨਿਕਲ ਡਿਊਟੀਆਂ ਤਨਦੇਹੀ ਅਤੇ ਜੋਸ਼ ਨਾਲ ਨਿਭਾਈਆਂ ਜਾਣੀਆਂ ਚਾਹੀਦੀਆਂ ਹਨ ਜੋ ਕੋਰਸ ਦੀ ਪ੍ਰੀਖਿਆ ਅਤੇ ਮੁਲਾਂਕਣ ਦਾ ਹਿੱਸਾ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਨਰਸਿੰਗ ਸਿੱਖਿਆ ਡਾਕਟਰੀ ਕਿੱਤੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਜਿਹੀਆਂ ਸੈਂਕੜੇ ਉਦਾਹਰਣਾਂ ਹਨ ਜਿੱਥੇ ਨਰਸਾਂ ਨੇ ਮੁਸ਼ਕਿਲ ਸਮੇਂ ਲੋਕਾਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 250 ਤੋਂ ਵੱਧ ਨਰਸਿੰਗ ਕਾਲਜ ਹਨ ਜੋ ਹਰ ਸਾਲ ਹਜ਼ਾਰਾਂ ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਕੇ ਉਨ੍ਹਾਂ ਦੀ ਸਿਧਾਂਤਕ ਅਤੇ ਪ੍ਰੈਕਟੀਕਲ ਸਿਖਲਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਇਹ ਦੋ ਰੋਜ਼ਾ ਵਰਕਸ਼ਾਪ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਦੀ ਅਗਵਾਈ ਹੇਠ ਪੰਜਾਬ ਨਰਸ ਰਜਿਸਟ੍ਰੇਸ਼ਨ ਕੌਂਸਲ (ਪੀਐਨਆਰਸੀ) ਵੱਲੋਂ ਕਰਵਾਈ ਗਈ ਸੀ। ਇਸ ਕਾਨਫਰੰਸ ਦਾ ਵਿਸ਼ਾ "ਨਰਸਿੰਗ ਲੀਡਰਾਂ ਦਾ ਸਸ਼ਕਤੀਕਰਨ- ਮੌਜੂਦਾ ਮੁੱਦੇ ਅਤੇ ਚੁਣੌਤੀਆਂ"ਸੀ। ਇਸ ਵਰਕਸ਼ਾਪ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਕਮਿਸ਼ਨਰਾਂ (ਡੀਐਮਸੀਜ਼) ਅਤੇ ਨਰਸਿੰਗ ਸੁਪਰਡੈਂਟਾਂ (ਮੈਟਰਨਸ) ਸਮੇਤ ਨਰਸਿੰਗ ਸਕੂਲਾਂ ਅਤੇ ਕਾਲਜਾਂ ਦੇ ਲਗਭਗ 250 ਪ੍ਰਿੰਸੀਪਲਾਂ ਨੇ ਭਾਗ ਲਿਆ।
ਇਸ ਦੌਰਾਨ ਪ੍ਰਮੁੱਖ ਗਤੀਵਿਧੀਆਂ ਵਿੱਚ ਪੰਜਾਬ ਵਿੱਚ ਨਰਸਿੰਗ ਵਿਦਿਆਰਥੀਆਂ ਲਈ ਵਿਸ਼ੇਸ਼ ਚੁਣੌਤੀਆਂ ਬਾਰੇ ਪੈਨਲ ਚਰਚਾ, ਜ਼ਿਲ੍ਹਾ ਹਸਪਤਾਲਾਂ ਵਿੱਚ ਵਿਦਿਆਰਥੀਆਂ ਦੀ ਕਲੀਨਿਕਲ ਸਿਖਲਾਈ- ਚੁਣੌਤੀਆਂ ਅਤੇ ਹੱਲ, ਜੀਐਨਐਮ ਅਤੇ ਏਐਨਐਮ ਦਾਖਲੇ 2024-25 ਲਈ ਕਾਉਂਸਲਿੰਗ ਅਤੇ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦਾ ਮੁਲਾਂਕਣ- ਥਿਊਰੀ ਅਤੇ ਕਲੀਨਿਕਲ ਸ਼ਾਮਲ ਸਨ। ਇਸ ਵਰਕਸ਼ਾਪ ਦੌਰਾਨ ਆਨਲਾਈਨ ਮੁਲਾਂਕਣ ਪ੍ਰਣਾਲੀ ਅਤੇ ਮਾਨਤਾ ਬਾਰੇ ਸਿਖਲਾਈ ਅਤੇ ਵਿਚਾਰ-ਵਟਾਂਦਰਾ, ਪ੍ਰੇਰਕ ਲੈਕਚਰ: ਮਨ ਦੀ ਲੜਾਈ ਜਿੱਤਣਾ, ਜ਼ਿਆਦਾ ਸੋਚਣ ਤੋਂ ਬਚਣਾ, ਭਾਵਨਾਤਮਕ ਬੁੱਧੀ, ਲੋਕ ਹੁਨਰ, ਸਮਰੱਥਾ ਨੂੰ ਵੱਧ ਤੋਂ ਵੱਧ ਕਰਨਾ, ਡਰ ਅਤੇ ਚਿੰਤਾ ਨੂੰ ਘੱਟ ਕਰਨਾ ਅਤੇ ਅੰਦਰ ਸਫਲਤਾ ਲੱਭਣਾ, ਲੈਕਚਰ: ਸਬੂਤ ਅਧਾਰਤ ਨਰਸਿੰਗ: ਮਿੱਥ ਜਾਂ ਹਕੀਕਤ ਸਬੰਧੀ ਗਤੀਵਿਧੀਆਂ ਵੀ ਸ਼ਾਮਲ ਸਨ।
 

Have something to say? Post your comment

 

More in Chandigarh

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ