Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਗਏ ਕੈਂਪ

March 01, 2024 04:44 PM
SehajTimes

ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ,  ਇਸੇ ਲੜੀ ਤਹਿਤ ਅੱਜ ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਕੈਪ ਲਗਾਏ ਗਏ।
ਐਸ.ਡੀ.ਐਮ. ਡੇਰਾਬਸੀ ਹਿਮਾਂਸ਼ੂ ਗੁਪਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੈਂਪ ਦੌਰਾਨ ਸੂਬੇ ਦੇ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਸਮੇਂ ਲੋਕਾਂ ਦੇ ਜੀਵਨ ਵਿਚ ਆ ਰਹੀਆਂ ਮੁਸ਼ਿਕਲਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੀ ਤਰ੍ਹਾਂ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਸਬ ਡਵੀਜ਼ਨ ਵਿਚ ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ ਲੋਕ ਸੁਵਿਧਾ ਕੈਂਪ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਚ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ 'ਚ ਬੈਠੇ ਹੀ ਕਰਵਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਇਹ ਕੈਂਪ ਲਗਭਗ ਖਤਮ ਹੋਣ ਵਾਲੇ ਹਨ ਅਤੇ ਇਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੰਮ ਕਰਵਾ ਲਏ ਜਾਣ ਤਾਂ ਜੋ ਘਰ ਬੈਠੇ ਹੀ ਕੰਮ ਕਰਵਾਉਣ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਲਈ ਆਮ ਆਦਮੀ ਕਲੀਨਿਕ ਘੜੂੰਆਂ ਤੇ ਮਜਾਤ ਵਿੱਚ ਰੋਜ਼ਾਨਾ ਕੈਂਪ, ਆਧਾਰ ਤੇ ਵੋਟਰ ਕਾਰਡ ਲਾਜ਼ਮੀ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ