Monday, December 22, 2025

Malwa

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਅਸੈਸਮੈਂਟ ਕੈਂਪ 14 ਮਾਰਚ ਨੂੰ

March 01, 2024 04:52 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਚੰਡੀਗੜ੍ਹ ਅਤੇ ਅਲਿਮਕੋ ਦੇ ਤਾਲਮੇਲ ਨਾਲ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਸ਼ੇਸ਼ ਜਰੂਰਤਾਂ ਵਾਲੇ ਪਹਿਲੀ ਤੋਂ ਬਾਰਵ੍ਹੀਂ ਜਮਾਤ ਦੇ ਬੱਚਿਆਂ ਦੀ ਸ਼ਨਾਖਤ ਲਈ 14 ਮਾਰਚ ਨੂੰ ਸਵੇਰੇ 09.30 ਵਜੇ ਤੋਂ ਸ਼ਾਮ 04.00 ਵਜੇ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਸੈਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਕੈਂਪਾਂ ਵਿੱਚ ਮਾਹਰ ਡਾਕਟਰਾਂ ਦੀਆਂ ਟੀਮਾਂ ਵਿਸ਼ੇਸ਼ ਲੋੜ ਵਾਲੇ ਉਨ੍ਹਾਂ ਬੱਚਿਆਂ ਦੀ ਸਨਾਖਤ ਕਰਨਗੀਆਂ ਜਿੰਨ੍ਹਾਂ ਨੂੰ ਉਨ੍ਹਾਂ ਦੀ ਅੰਗਹੀਣਤਾ ਦੇ ਆਧਾਰ ਤੇ ਉਨ੍ਹਾਂ ਸਪੈਸ਼ਲ ਯੰਤਰਾਂ ਦੀ ਲੋੜ ਪੈਂਦੀ ਹੈ,ਜਿੰਨ੍ਹਾਂ ਦੀ ਵਰਤੋਂ ਕਰਕੇ ਉਹ ਆਪਣੀ ਰੋਜ਼ਮਰ੍ਹਾ ਦੀ ਜਿੰਦਗੀ ਨੂੰ ਸੁਖਾਲੇ ਢੰਗ ਨਾਲ ਬਤੀਤ ਕਰ ਸਕਦੇ ਹਨ।  ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਇਨ੍ਹਾਂ ਬੱਚਿਆਂ ਦੀ ਸਹੀ ਅਤੇ ਸੁਚੱਜੇ ਢੰਗ ਨਾਲ ਜਾਂਚ ਕਰਨ ਲਈ ਯੋਗ ਡਾਕਟਰਾਂ ਦੀਆਂ ਟੀਮਾਂ ਜਿਵੇਂ ਕਿ ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾਕਟਰ,ਹੱਡੀਆਂ ਦੇ ਮਾਹਰ ਡਾਕਟਰ,ਜਰਨਰਲ ਫਿਜ਼ੀਸ਼ੀਅਨ ਡਾਕਟਰ ਇਨ੍ਹਾਂ ਕੈਂਪਾਂ ਵਿੱਚ ਮੌਜੂਦ ਰਹਿਣਗੀਆਂ।ਇਨ੍ਹਾਂ ਕੈਂਪਾਂ ਜਰੀਏ ਦਿਵਿਆਂਗ ਵਿਦਿਆਰਥੀਆਂ ਦੀ ਸਨਾਖਤ ਕਰਨ ਉਪਰੰਤ ਲੋੜ ਅਨੁਸਾਰ ਉਨ੍ਹਾਂ ਦੀ ਅੰਗਹੀਣਤਾ ਦੇ ਆਧਾਰ ਤੇ ਵਿਸ਼ੇਸ਼ ਯੰਤਰ ਮੁਫ਼ਤ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 91509-7786, 84274-96688 ਅਤੇ 99159-75976 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੂੰ ਯਕੀਨੀ ਬਣਾਉਣ।

 

Have something to say? Post your comment

 

More in Malwa

ਬੀਕੇਯੂ ਉਗਰਾਹਾਂ ਨੇ ਮਹਿਲਾ ਨੂੰ ਭੇਟ ਕੀਤੀਆਂ ਕੰਨਾਂ ਦੀਆਂ ਵਾਲੀਆਂ 

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਨਰੇਗਾ ਕਾਨੂੰਨ ਖਤਮ ਕਰਕੇ ਮਜ਼ਦੂਰਾਂ ਦਾ ਖੋਹਿਆ ਹੱਕ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ