Saturday, January 17, 2026
BREAKING NEWS
ਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

Malwa

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲਕਦਮੀ 'ਤੇ ਵਿਧਾਨ ਸਭਾ 'ਚ ਮਾਤਾ ਹਰਬੰਸ ਕੌਰ ਸੱਗੂ ਨੂੰ ਸ਼ਰਧਾਂਜਲੀ ਭੇਂਟ 

March 01, 2024 06:16 PM
SehajTimes
ਸੁਨਾਮ : ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲਕਦਮੀ 'ਤੇ  ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸੁਨਾਮ ਨਿਵਾਸੀ ਮਾਤਾ ਹਰਬੰਸ ਕੌਰ ਸੱਗੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਇਜਲਾਸ ਦੌਰਾਨ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦਾਂ ਅਤੇ ਪਤਵੰਤਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਦਨ ਵਿੱਚ ਖੜ੍ਹੇ ਹੋ ਕੇ ਮਾਣਯੋਗ ਸਪੀਕਰ ਅਤੇ ਸਮੁੱਚੇ ਸਦਨ ਨੂੰ ਸ਼ਰਧਾਂਜਲੀ ਦੇਣ ਦੀ ਬੇਨਤੀ ਕਰਨ ਵਾਲਾ ਮਤਾ ਪੇਸ਼ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਦਨ ਵਿੱਚ ਕਿਹਾ ਕਿ ਮਾਤਾ ਹਰਬੰਸ ਕੌਰ ਸੱਗੂ ਸੁਨਾਮ ਦੇ ਸੀਨੀਅਰ ਪੱਤਰਕਾਰ ਅਤੇ ਆਜ਼ਾਦੀ ਘੁਲਾਟੀਏ ਮਰਹੂਮ ਜੰਗੀਰ ਸਿੰਘ ਸੁਤੰਤਰ ਦੀ ਧਰਮ ਪਤਨੀ ਸਨ। ਇਸ ਲਈ ਉਨ੍ਹਾਂ ਨੂੰ ਵੀ ਸਦਨ ਵਿੱਚ ਸ਼ਰਧਾਂਜਲੀ ਦੇ ਕੇ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾ ਦੇ ਮਾਣਯੋਗ ਸਪੀਕਰ ਨੇ ਤੁਰੰਤ ਇਸ ਨੂੰ ਸਵੀਕਾਰ ਕਰ ਲਿਆ। ਪੱਤਰਕਾਰ ਭਾਈਚਾਰੇ ਨੇ ਇਸ ਸਨਮਾਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਨ ਸਭਾ ਦੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।ਇਸ ਮੋਕੇ ਤੇ  ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਕਾਂਸਲ ਨੇ ਕਿਹਾ ਕਿ ਅਜਿਹਾ ਕਰਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾ ਸਿਰਫ਼ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਹੈ ਸਗੋਂ ਪੱਤਰਕਾਰ ਭਾਈਚਾਰੇ ਦਾ ਵੀ ਸਨਮਾਨ ਕੀਤਾ ਹੈ।

Have something to say? Post your comment