Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Religious

ਯੂਨੀਵਰਿਸਟੀ ਵਿੱਚ ‘ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ

March 02, 2024 11:11 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ  ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦੇ ਆਰੰਭ ਵਿਚ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਸਮੂਹ ਕੀਰਤਨੀਆਂ ਅਤੇ ਸੰਗਤ ਦਾ ਸੁਆਗਤ ਕੀਤਾ। ਸ੍ਰੀ ਸਹਿਜ ਪਾਠ ਦੇ ਭੋਗ ਤੋਂ ਉਪਰੰਤ ਬਸੰਤ ਰਾਗ ਦਰਬਾਰ ਤਹਿਤ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ, ਬੀਬੀ ਸਤਵੰਤ ਕੌਰ ਅਤੇ ਭਾਈ ਗੁਰਸੇਵਕ ਸਿੰਘ ਦੇ ਜੱਥਿਆਂ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕੀਤਾ। ਇਸ ਉਪਰੰਤ ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਦੇ ਮੋਢੀ ਪ੍ਰੋਫ਼ੈਸਰ ਡਾ. ਗੁਰਨਾਮ ਸਿੰਘ ਨੇ ਬੀਬੀ ਜਸਬੀਰ ਕੌਰ ਖ਼ਾਲਸਾ ਸਬੰਧੀ ਆਪਣੀਆਂ ਸਿਮ੍ਰਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਵਰਣਨਯੋਗ ਹੈ ਕਿ ਬੀਬੀ ਜੀ ਦੇ ਵਿੱਤੀ ਸਹਿਯੋਗ ਨਾਲ ਵਿਸ਼ਵ ਵਿਚ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਵਿਖੇ ‘ਗੁਰਮਤਿ ਸੰਗੀਤ ਚੇਅਰ’ ਦੀ ਸਥਾਪਨਾ 2003 ਵਿਚ ਕੀਤੀ ਗਈ ਸੀ। ਸਮਾਰੋਹ ਦੌਰਾਨ ਸਾਬਕਾ ਲੈਫ਼. ਜਨਰਲ ਸ. ਜਤਿੰਦਰ ਸਿੰਘ ਸਾਹਨੀ, ਸ. ਅਮਰਜੀਤ ਸਿੰਘ ਘੁੰਮਣ, ਚੀਫ਼ ਸੁਰੱਖਿਆ ਅਫ਼ਸਰ, ਡਾ. ਨਿਵੇਦਿਤਾ ਸਿੰਘ, ਡਾ. ਜਤਿੰਦਰ ਸਿੰਘ ਮੱਟੂ ਅਤੇ ਉਤਸਵ ਦੇ ਕੋਆਰਡੀਨੇਟਰ ਸ. ਜਸਬੀਰ ਸਿੰਘ ਜਵੱਦੀ ਵੱਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ।
ਸਿਮ੍ਰਤੀ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਖੋਜਾਰਥੀਆਂ, ਫ਼ੈਕਲਟੀ ਮੈਂਬਰਾਂ ਅਤੇ ਬੀਬੀ ਜੀ ਦੇ ਪਰਿਵਾਰਿਕ ਮੈਂਬਰਾਂ ਸਹਿਤ ਡਾ. ਮਲਕਿੰਦਰ ਕੌਰ, ਡਾ. ਪਰਮੀਤ ਕੌਰ, ਡਾ. ਬਲਵਿੰਦਰਜੀਤ ਕੌਰ ਭੱਟੀ, ਪ੍ਰਿੰ. ਬਲਬੀਰ ਕੌਰ, ਬੀਬੀ ਹਰਜੀਤ ਕੌਰ, ਸ. ਨਿਰਮਲਤੇਜ ਸਿੰਘ ਕੋਹਲੀ, ਮੈਡਮ ਸਵਿੰਦਰ ਕੌਰ, ਡਾ. ਕਮਲਜੀਤ ਕੌਰ, ਡਾ. ਹਰਮਿੰਦਰ ਕੌਰ,  ਡਾ. ਪਰਮਜੀਤ ਸਿੰਘ, ਡਾ. ਪਰਮਵੀਰ ਸਿੰਘ, ਸ. ਅਵਤਾਰ ਸਿੰਘ, ਸ. ਜਸਪਾਲ ਸਿੰਘ, ਆਦਿ ਅਤੇ ਵਿਸ਼ੇਸ਼ ਰੂਪ ਵਿਚ ਸੰਗੀਤ ਵਿਭਾਗ ਅਤੇ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀ ਸ਼ਾਮਲ ਹੋਏ।

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ