Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ 10 ਲੱਖ ਰੁਪਏ ਦੀ ਹੋਰ ਗਰਾਂਟ ਜਾਰੀ ਹੋਈ

March 02, 2024 11:19 AM
SehajTimes

ਪਟਿਆਲਾ : ਭਾਰਤ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ 10 ਲੱਖ ਰੁਪਏ ਦੀ ਹੋਰ ਗਰਾਂਟ ਜਾਰੀ ਹੋਈ ਹੈ। ਪੰਜਾਬੀ ਯੂਨੀਵਰਸਿਟੀ ਨੇ ਇਸ ਰਾਸ਼ੀ ਨਾਲ਼ ਆਪਣੇ 100 ਮਾਨਤਾ ਪ੍ਰਾਪਤ ਕਾਲਜਾਂ ਵਿੱਚ ਈਕੋ-ਕਲੱਬ ਸ਼ੁਰੂ ਕਰ ਦਿੱਤੇ ਹਨ। ਭਾਰਤ ਸਰਕਾਰ ਦੇ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਰਾਜ ਨੋਡਲ ਏਜੰਸੀ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬ ਵਿੱਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੂੰ ਈਕੋ-ਸਥਾਪਨਾ ਹਿਤ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਪਹਿਲਕਦਮੀ ਨੂੰ ਵਾਤਾਵਰਣ ਦੇ ਹਵਾਲੇ ਨਾਲ਼ ਜ਼ਰੂਰੀ ਕਦਮ ਦਸਦਿਆਂ ਸਹੀ ਅਰਥਾਂ ਵਿੱਚ ਵਿਹਾਰਕ ਪੱਧਰ ਉੱਤੇ ਕੰਮ ਕਰਨ ਦੀ ਲੋੜ ਉੱਤੇ ਬਲ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਨਾਲ਼ ਕਾਲਜਾਂ ਵਿੱਚ ਸਥਾਪਿਤ ਕੀਤੇ ਗਏ ਈਕੋ-ਕਲੱਬਾਂ ਰਾਹੀਂ ਜਮੀਨੀ ਪੱਧਰ ਉੱਤੇ ਕੰਮ ਹੋਣਾ ਸੰਭਵ ਹੋ ਸਕੇਗਾ।
ਐੱਨ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਗਰਾਂਟ ਤਹਿਤ ਯੂਨੀਵਰਸਿਟੀ ਨਾਲ਼ ਸਬੰਧਤ 100 ਕਾਲਜਾਂ ਵਿੱਚ ਈਕੋ ਕਲੱਬ ਸਥਾਪਿਤ ਕੀਤੇ ਗਏ ਹਨ। ਇਸ ਗ੍ਰਾਟ ਨਾਲ਼ 10000 ਵਾਲੰਟੀਅਰਾਂ ਅਤੇ 100 ਨੋਡਲ ਅਫਸਰਾਂ ਵੱਲੋਂ ਵਰਕਸ਼ਾਪਾਂ, ਪ੍ਰਤੀਯੋਗਤਾਵਾਂ, ਪ੍ਰਦਰਸ਼ਨੀਆਂ ਅਤੇ ਜਾਗਰੂਕਤਾ ਮੁਹਿੰਮਾਂ ਜਿਹੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਗਤੀਵਿਧੀਆਂ ਦੌਰਾਨ ਪਾਣੀ ਦੀ ਸੰਭਾਲ, ਸਾਲਿਡ ਵੇਸਟ ਮੈਨਜਮੈਂਟ , ਊਰਜਾ ਦੀ ਬੱਚਤ, ਇੱਕੋ ਵਾਰ ਵਰਤੀ ਜਾ ਸਕਣ ਵਾਲ਼ੀ ਸਿੰਗਲ ਯੂਜ਼ ਪਲਾਸਟਿਕ ਨੂੰ ਖਤਮ ਕਰਨਾ, ਉਸਾਰੂ ਭੋਜਨ ਪ੍ਰਣਾਲੀ, ਸਫਾਈ, ਸਿਹਤਮੰਦ ਜੀਵਨ ਸ਼ੈਲੀ ਅਤੇ ਈ-ਵੇਸਟ ਘਟਾਉਣ ਆਦਿ ਵਿਸਿ਼ਆਂ ਨੂੰ ਕੇਂਦਰ ਵਿੱਚ ਰੱਖਿਆ ਜਾਣਾ ਹੈ। 

Have something to say? Post your comment

 

More in Malwa

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ