Wednesday, November 19, 2025

Chandigarh

Dr. BR Ambedkar ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ Mohali ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ICU

March 02, 2024 12:51 PM
SehajTimes
 ਆਈ.ਸੀ.ਯੂ. ਕਾਰਜਸ਼ੀਲ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਸੇਵਾਵਾਂ ਦੇਣ ਲਈ ਹੈ ਤਿਆਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ  ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਕੀਤਾ ਦੌਰਾ 
 
ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ. ਆਈ. ਐਮ. ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ।
 ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ।
 
 
 
ਉਨ੍ਹਾਂ ਕਿਹਾ ,“ਆਈ.ਸੀ.ਯੂ. ਕਾਰਜਸ਼ੀਲ ਹੈ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਤਿਆਰ ਹੈ।”ਉਨ੍ਹਾਂ ਕਿਹਾ ਕਿ ਇੱਥੇ ਕ੍ਰੈਸ਼ ਕਾਰਟਸ, ਮਰੀਜ਼ ਮਾਨੀਟਰ, ਡੀਫਿਬ੍ਰਿਲਟਰ ਅਤੇ ਵੈਂਟੀਲੇਟਰਾਂ ਦੇ ਨਾਲ ਇਨਫਿਊਜ਼ਨ ਪੰਪ ਵਰਗੇ ਸਾਰੇ ਜੀਵਨ ਬਚਾਊ ਉਪਕਰਣ  ਉਪਲਬਧ ਹਨ। ਇਸ ਉਪਰਾਲੇ ਨੂੰ ਅਜੋਕੀਆਂ ਤੇ ਉੱਨਤ ਸਿਹਤ ਸੰਭਾਲ ਸਹੂਲਤਾਂ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਕਰਾਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰੇਗੀ। ਬਾਅਦ ਵਿੱਚ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਏ.ਆਈ.ਐਮ.ਐਸ. ਮੁਹਾਲੀ ਵਿਖੇ ਨਵੀਂ ਬਣੀ ਅਤਿ-ਆਧੁਨਿਕ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਦੌਰਾ ਕੀਤਾ, ਜੋ ਕਿ ਹੁਣ ਕੋਵਿਡ-19 ਦਾ ਪਤਾ ਲਗਾਉਣ ਲਈ ਸਾਰੀਆਂ ਆਰ. ਟੀ. ਪੀ. ਸੀ. ਆਰ. ਸਹੂਲਤਾਂ ਨਾਲ ਲੈਸ ਹੈ ਅਤੇ ਇੱਥੇ ਤਜਰਬੇਕਾਰ ਫੈਕਲਟੀ ਸਮੇਤ ਸਿੱਖਿਅਤ ਸਟਾਫ, ਜਿਸ ਵਿੱਚ ਖੋਜ ਵਿਗਿਆਨੀ, ਖੋਜ ਸਹਾਇਕ ਅਤੇ ਲੈਬ ਟੈਕਨੀਸ਼ੀਅਨ ਸ਼ਾਮਲ ਹਨ। ਪੂਰੀ ਤਰ੍ਹਾਂ ਨਾਲ ਲੈਸ ਇਸ ਲੈਬ ਵਿੱਚ ਬਾਇਓਸੇਫਟੀ ਕੈਬਨਿਟਾਂ, ਆਰ.ਐਨ.ਏ. ਐਕਸਟਰੈਕਟਰ, ਰੈਫਰੀਜੇਰੇਟਿਡ ਸੈਂਟਰਿਫਿਊਜ, ਵੌਰਟੈਕਸ ਮਿਕਸਰ, ਮਿੰਨੀ-ਸਪਿਨਰ, ਥਰਮੋ-ਸ਼ੇਕਰ, ਪਾਈਪੇਟਸ, ਆਟੋਕਲੇਵ, ਪੀਸੀਆਰ ਵਰਕਸਟੇਸ਼ਨ, -40 ਡਿਗਰੀ ਅਤੇ -80 ਡਿਗਰੀ ਸੈਲਸੀਅਸ ਡੀਪ ਫਰੀਜ਼ਰ, ਆਰਟੀਪੀਸੀਆਰ ਮਸ਼ੀਨਾਂ , ਪ੍ਰਿੰਟਰਾਂ ਸਮੇਤ ਕੰਪਿਊਟਰ ਯੂਨਿਟਾਂ ਅਤੇ ਸਾਰੀਆਂ ਲੋੜੀਂਦੀਆਂ  ਚੀਜ਼ਾਂ ਮੌਜੂਦ ਹਨ। ਇਹ ਉੱਨਤ ਬੁਨਿਆਦੀ ਢਾਂਚਾ ਅਤੇ ਨਵੀਨਤਮ ਉਪਕਰਣ ਲਗਾਈ ਜਾ ਰਹੀ ਹੈ ਅਤੇ ਜਲਦ ਹੀ ਇਹ ਲੈਬ ਕਾਰਜਸ਼ੀਲ ਹੋ ਜਾਵੇਗੀ।
 
 
ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਲੈਬ ਦਾ ਉਦੇਸ਼  ਮੌਲੀਕਿਊਲਰ ਪੱਧਰ ’ਤੇ ਜਨ ਸਿਹਤ ਦੇ ਮਹੱਤਵ ਵਾਲੇ ਵਾਇਰਸਾਂ, ਜਿਵੇਂ  ਇਨਫਲੂਐਂਜ਼ਾ ਵਾਇਰਸ ਅਤੇ ਹੋਰ ਵਾਇਰਸ ਜਿਸ ਨਾਲ ਸਾਹ- ਰਗ਼ ਸਬੰਧੀ ਇਨਫੈਕਸ਼ਨ, ਮੱਛਰਾਂ ਰਾਹੀਂ ਫੈਲਣ ਵਾਲੇ (ਵੈਕਟਰ ਬੋਰਨ )ਵਾਇਰਸ ਜਿਵੇਂ ਡੇਂਗੂ ਚਿਕਨਗੁਨੀਆ, ਜ਼ੀਕਾ ਅਤੇ ਵਾਇਰਸ, ਜੀ.ਆਈ. ਇਨਫੈਕਸ਼ਨ ਦਾ ਕਾਰਨ ਬਣਦੇ ਵਾਇਰਸ ਜਿਵੇਂ ਹੈਪੇਟਾਈਟਸ ਵਾਇਰਸ, ਜਿਨਸੀ ਤੌਰ ’ਤੇ ਸੰਚਾਰਿਤ ਇਨਫੈਕਸ਼ਨ ਜਿਵੇਂ ਕਿ ਹਿਊਮਨ ਪੈਪੀਲੋਮਾਵਾਇਰਸ ਅਤੇ ਸੀ.ਐਨ.ਐਸ. ਇਨਫੈਕਸ਼ਨ ਦਾ ਕਾਰਨ ਬਣਨ ਵਾਲੇ ਵਾਇਰਸ , ਦਾ ਸਮਾਂ ਰਹਿੰਦਿਆਂ ਪਤਾ ਲਗਾਉਣਾ ਹੈ। ਇਸ ਮੌਕੇ ਸੁਪਰਡੈਂਟ ਡਾ: ਨਵਦੀਪ ਸਿੰਘ ਸੈਣੀ, ਐਸ.ਐਮ.ਓਜ਼ ਡਾ.ਐਚ.ਐਸ.ਚੀਮਾ ਅਤੇ ਡਾ: ਵਿਜੇ ਭਗਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ