Monday, April 29, 2024
BREAKING NEWS
ਗਗਨਦੀਪ ਕੌਰ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਦਿੱਤੀ ਹੱਲਾਸ਼ੇਰੀਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

Chandigarh

ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੀ ਪਹਿਲਕਦਮੀ ‘ਜਾਗ੍ਰਿਤੀ’ ਲਾਂਚ

March 02, 2024 01:35 PM
SehajTimes
ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ 180 ਪੁਲਿਸ ਮੁਲਾਜ਼ਮਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ 
ਸਿਖਲਾਈ ਪ੍ਰਾਪਤ ਪੁਲਿਸ ਮੁਲਾਜ਼ਮ ਮਾਸਟਰ ਟ੍ਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਸਕੂਲੀ ਬੱਚਿਆਂ ਨੂੰ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਵਿੱਚ ਵੀ ਅਹਿਮ ਰੋਲ ਅਦਾ ਕਰਨਗੇ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਵਿੰਗ ਵੱਲੋਂ ਬੱਚਿਆਂ ਖਾਸ ਕਰਕੇ 5 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਨਵੀਂ ਪਹਿਲਕਦਮੀ ‘ਜਾਗ੍ਰਿਤੀ’ ਲਾਂਚ ਕੀਤੀ ਗਈ ਹੈ। ਇਸ ਪਹਿਲਕਦਮੀ ਨੂੰ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ 180 ਪੰਜਾਬ ਪੁਲਿਸ ਮੁਲਾਜ਼ਮਾਂ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਵੱਲੋਂ ਕਰਵਾਏ ਪ੍ਰਮੁੱਖ ਸਿਖਲਾਈ ਪ੍ਰੋਗਰਾਮ ਦੌਰਾਨ ਲਾਂਚ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕਰਵਾਇਆ ਇਹ ਵਿਆਪਕ ਸੈਸ਼ਨ, ਬਾਲ ਜਿਨਸੀ ਸ਼ੋਸ਼ਣ, ਰੋਕਥਾਮ ਅਤੇ ਕਾਨੂੰਨ ਦੀਆਂ ਵਿਵਸਥਾਵਾਂ 'ਤੇ ਕੇਂਦਰਿਤ ਸੀ। ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਉਦੇਸ਼ਾਂ ‘ਤੇ ਚਾਨਣਾ ਪਾਉਂਦਿਆ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਨੇ ਵਿਦਿਆਰਥੀਆਂ (ਦੂਜੀ ਤੋਂ 5ਵੀਂ ਜਮਾਤ), ਅਧਿਆਪਕਾਂ, ਪ੍ਰਿੰਸੀਪਲਾਂ, ਅਤੇ ਸਹਾਇਕ ਸਟਾਫ ਸਮੇਤ ਸੇਵਾਦਾਰਾਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਵਿੱਚ ਇਸ ਪ੍ਰੋਗਰਾਮ ਦੀ ਭੂਮਿਕਾ ਨੂੰ ਉਜਾਗਰ ਕੀਤਾ।
 
 
 
ਇਸ ਮੌਕੇ ਪ੍ਰਸੰਚੇਤਸ ਫਾਊਂਡੇਸ਼ਨ ਦੀ ਡਾਇਰੈਕਟਰ ਮੰਜੁਲਾ ਸੁਲਾਰੀਆ ਅਤੇ ਬਚਪਨ ਬਚਾਓ ਅੰਦੋਲਨ ਦੇ ਸੂਬਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਨੇ ਕ੍ਰਮਵਾਰ ਬਾਲ ਜਿਨਸੀ ਸ਼ੋਸ਼ਣ ਬਾਰੇ ਜਾਗਰੂਕਤਾ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਆਯੋਜਿਤ ਕੀਤੇ। ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਪੁਲਿਸ ਮੁਲਾਜ਼ਮ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮਾਸਟਰ ਟਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਜੋ ਇਸ ਸਬੰਧੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਅਗਲੇ ਹਫ਼ਤੇ, ਇਹ ਮਾਸਟਰ ਟਰੇਨਰ ਸੂਬੇ ਭਰ ਵਿੱਚ 421 ਸ਼ਕਤੀ ਹੈਲਪ ਡੈਸਕਾਂ 'ਤੇ ਤਾਇਨਾਤ 800 ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ।
 
 
 
ਉਨ੍ਹਾਂ ਕਿਹਾ ਕਿ ਇਹ ਮਹਿਲਾ ਮੁਲਾਜ਼ਮ ਆਪਣੇ ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਨਗੇ। ਉਹਨਾਂ ਦੇ ਪ੍ਰਭਾਵ ਨੂੰ ਹੋਰ ਵਧਾਉਣ ਲਈ, ਬਾਲ ਜਿਨਸੀ ਸ਼ੋਸ਼ਣ ਬਾਰੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ ਹੈ ਜੋ ਸਕੂਲਾਂ ਵਿੱਚ ਵੰਡੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਸਿੱਖਿਅਤ ਅਤੇ ਸਸ਼ਕਤ ਕਾਨੂੰਨ ਲਾਗੂਕਰਨ ਅਧਿਕਾਰੀਆਂ ਰਾਹੀਂ ਬੱਚਿਆਂ ਲਈ ਸੁਰੱਖਿਅਤ ਮਾਹੌਲ ਸਿਰਜਣ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਜਾਗ੍ਰਿਤੀ ਪ੍ਰੋਗਰਾਮ ਨੂੰ ਸ਼ਕਤੀ ਹੈਲਪ ਡੈਸਕ ਮਹਿਲਾ ਮੁਲਾਜ਼ਮਾਂ ਵੱਲੋਂ 8 ਮਾਰਚ, 2024 ਤੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਾਗੂ ਕੀਤਾ ਜਾਵੇਗਾ।

Have something to say? Post your comment

 

More in Chandigarh

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ