Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : MLA Roy

March 04, 2024 11:46 AM
SehajTimes
ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ ਅਤੇ ਇਸ ਸਕੀਮ ਅਧੀਨ ਹੁਣ ਕੋਈ ਵੀ ਨਾਗਰਿਕ ਮੁਫਤ ਵਿੱਚ ਤੀਰਥ ਸਥਾਨਾਂ ਤੇ ਦਰਸ਼ਨ ਕਰ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਤੀਰਥ ਯਾਤਰਾ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਭਗੜਾਣਾ ਤੋਂ ਬੱਸ ਨੂੰ ਸ਼੍ਰੀ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਲਈ ਰਵਾਨਾਂ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। 
 
 
ਵਿਧਾਇਕ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੇ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਤਾਂ ਹਰੇਕ ਵਿਅਕਤੀ ਅੰਦਰ ਹੁੰਦੀ ਹੈ ਪ੍ਰੰਤੂ ਕਈ ਅਜਿਹੇ ਪਰਿਵਾਰ ਵੀ ਹਨ ਜੋ ਕਿ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਕਰਕੇ ਤੀਰਥ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹੇ ਇਸ ਮੌਕੇ  ਤੀਰਥ ਯਾਤਰਾ ਸਕੀਮ ਅਧੀਨ ਬੱਸ ਵਿੱਚ ਜਾ ਰਹੇ ਪਿੰਡ ਭਗੜਾਣਾ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਇੱਕ ਸ਼ਲਾਘਾਯੋਗ ਫੈਸਲਾ ਹੈ ਜਿਸ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਨਰੋਤਮ ਜੀਤ  ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਲਖਬੀਰ ਸਿੰਘ,ਸਤੀਸ਼ ਲਟੋਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
 
 
 
 
 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ