Wednesday, September 17, 2025

Malwa

ਨਿੱਕੜਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ 

March 04, 2024 11:47 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਨਿਜ਼ਾਤ ਦਿਵਾਉਣ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਏ ਜਾ ਰਹੇ ਰਾਸ਼ਟਰੀ ਟੀਕਾਕਰਨ ਦਿਵਸ ਪਲਸ ਪੋਲੀਓ ਮੁਹਿੰਮ ਪੂਰੇ ਪੰਜਾਬ ਵਿੱਚ ਜ਼ੀਰੋ ਤੋ ਪੰਜ ਸਾਲ ਤੱਕ ਦੇ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆ ਹਨ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡਾਂ ਭਰੂਰ, ਲਖਮੀਰਵਾਲਾ, ਚੱਠੇ ਨਕਟੇ ਵਿੱਚ ਸਿਵਲ ਸਰਜਨ ਸੰਗਰੂਰ ਡਾਕਟਰ ਕਿਰਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ  ਤਹਿਤ  ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜਸਵੀਰ ਕੌਰ  ਦੀ ਅਗਵਾਈ ਹੇਠ ਕੈਂਪ ਲਗਾਕੇ ਬੱਚਿਆਂ ਨੂੰ ਪੋਲੀਓ ਬੂੰਦਾਂ  ਪਿਲਾਈਆਂ ਗਈਆਂ।
ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ  ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਨਾ-ਮੁਰਾਦ ਬਿਮਾਰੀ ਤੋਂ ਬਚਾਉਣ ਲਈ ਪੋਲੀਓ ਵੈਕਸੀਨ ਪਿਲਾਅ ਰਹੇ ਹਨ  ਜੋ ਬੱਚੇ ਅੱਜ ਬੂਥਾਂ ਤੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 4 ਅਤੇ 5 ਮਾਰਚ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ  ਦੇਣਗੇ। ਉਨਾ ਨੇ ਕਿਹਾ ਕਿ ਭਾਵੇਂ ਪੰਜਾਬ ਅਤੇ ਭਾਰਤ ਪੋਲੀਓ ਮੁਕਤ ਹੋ ਚੁੱਕਾ ਹੈ ਅਤੇ ਸਾਲ 2012 ਤੋਂ ਬਾਅਦ ਕੋਈ ਨਵਾਂ ਕੇਸ ਪੋਲੀਓ ਦਾ ਨਹੀਂ ਪਾਇਆ ਗਿਆ ਲੇਕਿਨ ਭਾਰਤ ਦੇ ਨਾਲ ਲਗਦੇ ਦੇਸ਼ਾਂ ਵਿੱਚ ਕੇਸ ਆਉਣ ਕਾਰਨ ਸਰਕਾਰ ਫਿਰ ਵੀ ਕੋਈ ਢਿੱਲ ਨਹੀਂ ਵਰਤਦੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸਲੱਮ ਏਰੀਏ ਅਤੇ ਪੂਰੀ ਅਬਾਦੀ ਨੂੰ ਕਬਰ ਕਰਨ ਲਈ ਸਾਲ ਵਿੱਚ ਇੱਕ ਦੋ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਜਾਗਰੂਕਤਾ ਕਾਰਨ ਲੋਕ ਆਪ ਹੀ ਸਹਿਯੋਗ ਦਿੰਦੇ ਹਨ। ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਡੇਢ਼ ਸੌ ਤੋਂ ਉਪਰ  ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆ ਗਈਆਂ ਹਨ। ਇਸ ਮੌਕੇ ਆਸ਼ਾ ਵਰਕਰ ਕਰਮਜੀਤ ਕੌਰ ,ਨਰਿੰਦਰ ਕੌਰ, ਪੂਜਾ ਰਾਣੀ , ਆਂਗਨਵਾੜੀ ਵਰਕਰ ਬਲਜੀਤ ਕੌਰ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ