Sunday, October 19, 2025

Chandigarh

ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ, 30 ਅਪ੍ਰੈਲ ਤੱਕ ਭਰ ਸਕਦੇ ਨੇ ਫਾਰਮ :DC

March 04, 2024 12:01 PM
SehajTimes

ਮੋਹਾਲੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ 1 ਮਈ 2024 ਤੋਂ 20 ਮਈ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਈ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਜੂਨ 2024 ਹੋਵੇਗੀ। ਉਨ੍ਹਾਂ ਦੱਸਿਆ ਕਿ 21 ਜੂਨ 2024 ਤੱਕ ਦਾਅਵਿਆਂ ਅਤੇ ਇਦਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਜੁਲਾਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ ਅਤੇ 3 ਜੁਲਾਈ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਦਾ ਕੇਸਾਧਾਰੀ ਸਿੱਖ ਹੋਣਾ ਜ਼ਰੂਰੀ ਹੈ।

ਉਨ੍ਹਾਂ ਵੱਲੋਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰ ਨਾਮਜ਼ਦ ਅਧਿਕਾਰੀ ਵੀ ਨਿਯਮਤ ਤੌਰ ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ, ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ ਨੰ. 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ ਅਤੇ ਉਹ ਕੇਸਾਧਾਰੀ ਸਿੱਖ ਹੋਵੇ। ਉਨ੍ਹਾਂ ਕਿਹਾ ਕਿ ਫਾਰਮ ਨੰ. 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ sasnagar.nic.in  ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।

 

 

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ