Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਰਚੁਅਲ ਉਦਘਾਟਨ ਦੌਰਾਨ ਮੋਹਾਲੀ ਨੂੰ 35ਵਾਂ ਆਮ ਆਦਮੀ ਕਲੀਨਿਕ ਮਿਲਿਆ

March 04, 2024 12:42 PM
SehajTimes
ਮੋਹਾਲੀ : ਸੂਬੇ ਵਿੱਚ ਸਿਹਤ ਅਤੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਜਲੰਧਰ ਤੋਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਬਲੌਂਗੀ ਵਿਖੇ ਸਥਾਪਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 35ਵੇਂ ਆਮ ਆਦਮੀ ਕਲੀਨਿਕ ਦਾ ਵਰਚੁਅਲ ਉਦਘਾਟਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਉਪ ਮੰਡਲ ਮੈਜਿਸਟਰੇਟ ਮੁਹਾਲੀ ਦੀਪਾਂਕਰ ਗਰਗ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਸਮੇਤ ਜ਼ਿਲ੍ਹਾ ਸਿਹਤ ਅਧਿਕਾਰੀ ਵੀ ਹਾਜ਼ਰ ਸਨ। ਏ.ਡੀ.ਸੀ.ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇੱਕ ਹੋਰ ਆਮ ਆਦਮੀ ਕਲੀਨਿਕ ਦੇ ਸ਼ਾਮਲ ਹੋਣ ਨਾਲ ਮੌਜੂਦਾ 34 ਸਿਹਤ ਸੁਵਿਧਾਵਾਂ (ਏ.ਏ.ਸੀ.) ਦੀ ਗਿਣਤੀ 35 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਹੈ, ਉਸ ਦੀ ਇੱਥੇ ਸਖ਼ਤ ਜ਼ਰੂਰਤ ਸੀ। ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕ ਸ. ਕੁਲਵੰਤ ਸਿੰਘ ਦੇ ਅਣਥੱਕ ਯਤਨਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇੱਥੇ ਕਲੀਨਿਕ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਡਾ: ਰੇਣੂ ਸਿੰਘ, ਕਾਰਜਕਾਰੀ ਸਿਵਲ ਸਰਜਨ ਐਸ.ਏ.ਐਸ.ਨਗਰ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਿਹਤਰ ਮੰਨਿਆ ਗਿਆ ਹੈ।
ਕੌਂਸਲਰ ਸਰਬਜੀਤ ਸਿੰਘ ਸਮਾਣਾ (ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੇ ਸਪੁੱਤਰ) ਨੇ ਰਸਮੀ ਉਦਘਾਟਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਦਿੱਲੀ ਦੇ ਸਿਹਤ ਅਤੇ ਵਿੱਦਿਅਕ ਮਾਡਲ ਦੀ ਪਾਲਣਾ ਕਰਦਿਆਂ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ 165 ਹੋਰ ਆਮ ਆਦਮੀ ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਸੂਬੇ ਵਿੱਚ ਕੁੱਲ 829 ਆਮ ਆਦਮੀ ਕਲੀਨਿਕ ਹੋ ਗਏ ਹਨ, ਜੋ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਮੁੱਹਈਆ ਕਰਵਾਉਣ ਵਿੱਚ ਸਹਾਈ ਹੋਣਗੇ। ਉਦਘਾਟਨੀ ਸਮਾਰੋਹ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਗਿਰੀਸ਼ ਡੋਗਰਾ, ਐਸਐਮਓ ਬੂਥਗੜ੍ਹ ਡਾ: ਸੁਰਿੰਦਰਪਾਲ ਕੌਰ, ਡਾ: ਅਨਿਲ ਵਸ਼ਿਸ਼ਟ, ਡਾ: ਲਵਲੀਨ ਕੌਰ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਐੱਸਐੱਸ ਭੁੱਲਰ, ਬੀ ਈ ਈ ਗੌਤਮ ਰਿਸ਼ੀ ਆਦਿ ਹਾਜ਼ਰ ਸਨ। ਐਸ ਡੀ ਐਮ ਦੀਪਾਂਕਰ ਗਰਗ ਨੇ ਅੱਗੇ ਕਿਹਾ ਕਿ ਨਵਾਂ ਖੋਲ੍ਹਿਆ ਗਿਆ ਆਮ ਆਦਮੀ ਕਲੀਨਿਕ 75 ਕਿਸਮਾਂ ਦੀਆਂ ਮੁਫਤ ਦਵਾਈਆਂ ਦੇ ਨਾਲ-ਨਾਲ 41 ਲੈਬ ਟੈਸਟ ਸੇਵਾਵਾਂ ਪ੍ਰਦਾਨ ਕਰੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ