Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ, ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ :CM

March 04, 2024 12:55 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ ਇੱਕ ਹੋਰ ਕਦਮ ਪੁੱਟਦਿਆਂ , ਪੰਜਾਬ ਪੁਲਿਸ ਨੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਇੱਕ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.)  ਸਹੀਬੱਧ ਕੀਤਾ ਹੈ, ਜੋ ਸੁਰੱਖਿਅਤ ਤੇ ਸੁਚਾਰੂ ਆਵਾਜਾਈ  ਨੂੰ ਉਤਸ਼ਾਹਿਤ ਕਰਨ ਵਿੱਚ ਚੋਖੀ ਮਦਦ ਕਰੇਗਾ। ਇਹ ਐਮ.ਓ.ਯੂ., ਏ.ਡੀ.ਜੀ.ਪੀ.(ਟਰੈਫਿਕ ਐਂਡ ਰੋਡ ਸੇਫਟੀ) ਏ.ਐਸ. ਰਾਏ ਅਤੇ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਦੇ ਰਜਿਸਟਰਾਰ ਸੰਜੇ ਭਟਨਾਗਰ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ। ਇਸ ਦੌਰਾਨ ਪ੍ਰੋਫੈਸਰ ਸ੍ਰੀਕਾਂਤ ਸ੍ਰੀਨਿਵਾਸਨ ਅਤੇ ਆਈ.ਓ.ਟੀ. ਲੈਬ ਦੇ ਟੀਮ ਦੇ ਮੈਂਬਰਾਂ ਸਮੇਤ ਪੰਜਾਬ ਰੋਡ ਸੇਫਟੀ  ਅਤੇ ਆਵਾਜਾਈ ਖੋਜ ਕੇਂਦਰ ਦੇ ਰਿਸਰਚ ਐਸੋਸੀਏਟਸ ਵੀ ਹਾਜ਼ਰ ਸਨ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਵਿਚਕਾਰ ਇਹ ਸਾਂਝੇਦਾਰੀ ਪੰਜਾਬ ਵਿੱਚ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਵਿੱਚ ਕ੍ਰਾਂਤੀ ਲਿਆਉਣ ਲਈ ਤਿਆਰ ਹੈ। ਉਨ੍ਹਾਂ ਕਿਹਾ,“ਸਾਡਾ ਉਦੇਸ਼ ਟਰੈਫਿਕ ਪ੍ਰਬੰਧਨ, ਕੰਟਰੋਲ, ਅਤੇ ਸੜਕ ਸੁਰੱਖਿਆ ਇੰਜੀਨੀਅਰਿੰਗ ਵਿੱਚ ਅਤਿ-ਆਧੁਨਿਕ ਮੁਹਾਰਤ ਵਿਕਸਿਤ ਕਰਨਾ ਹੈ। ਇਸ ਵਿੱਚ ਸੜਕ ਸੁਰੱਖਿਆ ਆਡਿਟ, ਐਮ-ਪੁਲਿਸਿੰਗ, ਈ-ਪੁਲਿਸਿੰਗ,  ਅਤੇ ਸਬੂਤ-ਆਧਾਰਿਤ ਨੀਤੀ ਨਿਰਮਾਣ ਲਈ ਐਪਲਾਈਡ ਰੀਸਰਚ ਕਰਨ, ਜਿਹੀਆਂ ਸਾਂਝੀਆਂ ਪਹਿਲਕਦਮੀਆਂ ਸ਼ਾਮਲ ਹਨ। ਉਹਨਾਂ ਕਿਹਾ ਕਿ ਦੋਵੇਂ ਸੰਸਥਾਵਾਂ ਸੁਚੱਜੇ ਟਰੈਫਿਕ ਪ੍ਰਬੰਧਨ ਢੰਗਾਂ ਅਤੇ ਭਵਿੱਖਮੁਖੀ ਵਿਸ਼ਲੇਸ਼ਣ ਮਾਡਲਾਂ ਨੂੰ ਵਿਕਸਤ ਕਰਨ ਲਈ ਮਸਨੂਈ ਬੌਧਿਕਤਾ (ਏ.ਆਈ.) ਅਤੇ ਡੇਟਾ ਐਨਾਲਿਟਕਸ ਸਮੇਤ ਹੋਰ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਗੀਆਂ। ਇਸ ਤੋਂ ਇਲਾਵਾ, ਇਹ ਸਾਂਝੀ ਪਹਿਲਕਦਮੀ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮਾਂ ਨੂੰ ਵਧਾਏਗੀ, ਉਹਨਾਂ ਨੂੰ ਟਰੈਫਿਕ ਪ੍ਰਬੰਧਨ ਅਤੇ ਦੁਰਘਟਨਾਵਾਂ ਦੀ ਰੋਕਥਾਮ ਵਿੱਚ ਨਵੀਨਤਮ ਗਿਆਨ ਅਤੇ ਹੁਨਰਾਂ ਨਾਲ ਸਮਰੱਥ ਕਰੇਗੀ ।
ਪ੍ਰੋਫ਼ੈਸਰ ਸ੍ਰੀਕਾਂਤ ਸ੍ਰੀਨਿਵਾਸਨ ਨੇ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਭਾਈਵਾਲੀ ਸੜਕ ਸੁਰੱਖਿਆ ਖੋਜ ਅਤੇ ਨਵੀਨਤਾ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦੀ ਹੈ। ਅਕਾਦਮਿਕਤਾ ਅਤੇ ਕਾਨੂੰਨ ਲਾਗੂ ਕਰਨ ਦੀ ਮੁਹਾਰਤ ਨੂੰ ਜੋੜ ਕੇ, ਅਸੀਂ ਪ੍ਰਮੁੱਖ ਚੁਣੌਤੀਆਂ ਨਾਲ ਨਜਿੱਠ ਸਕਦੇ ਹਾਂ ਅਤੇ ਸੁਰੱਖਿਅਤ ਸੜਕਾਂ ਲਈ ਮੁਕੰਮਲ ਹੱਲ ਵਿਕਸਿਤ ਕਰ  ਸਕਦੇ ਹਾਂ। ਆਪਣੀਆਂ ਸੁਹਿਰਦ ਭਾਵਨਾਵਾਂ ਜ਼ਾਹਰ ਕਰਦੇ ਹੋਏ, ਸੰਜੇ ਭਟਨਾਗਰ ਨੇ ਸੜਕੀ ਸੁਰੱਖਿਆ ਦੇ ਖੇਤਰ ਵਿੱਚ ਹੋਰ ਨਵੀਨਤਾ ਲਿਆਉਣ ਲਈ ਇਸ ਸਾਂਝੇਦਾਰੀ ਦੀ ਸੰਭਾਵਨਾ ਬਾਰੇ ਆਸ ਪ੍ਰਗਟਾਈ । ਉਨ੍ਹਾਂ ਕਿਹਾ, “ਪਲਾਕਸ਼ਾ ਯੂਨੀਵਰਸਿਟੀ ,ਪੰਜਾਬ ਉੱਚ ਸਿੱਖਿਆ ਦੀ ਮੁੜ ਕਲਪਨਾ  ਅਤੇ ਨਵੀਨਤਮ ਖੋਜਾਂ ਰਾਹੀਂ ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ  ਸਮਰਪਿਤ ਹੈ। ਇਸ ਭਾਈਵਾਲੀ ਰਾਹੀਂ, ਅਸੀਂ ਸੂਬੇ ਦੇ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਸਬੰਧੀ ਪਹਿਲਕਦਮੀਆਂ ਵਿੱਚ ਖੋਜ ਅਤੇ ਤਕਨਾਲੋਜੀ ਵਿੱਚ ਆਪਣੀ ਮੁਹਾਰਤ ਦਾ ਸਮਰਥਨ ਦੇਣ ਲਈ ਆਸਵੰਦ  ਹਾਂ। ’’ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਨਵਦੀਪ .ਕੇ. ਅਸੀਜਾ ਨੇ ਸੜਕ ਸੁਰੱਖਿਆ ਫੋਰਸ ਦੇ ਯਤਨਾਂ ਨਾਲ ਟੈਕਨਾਲੋਜੀ ਨੂੰ ਜੋੜ ਕੇ, ਇਸ ਸਾਂਝੇਦਾਰੀ ਦਾ ਉਦੇਸ਼ ਸੜਕਾਂ ’ਤੇ ਸੁਰੱਖਿਆ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ, ਜਾਣਕਾਰੀ ਮੁਹਿੰਮਾਂ ਰਾਹੀਂ ਲੋਕਾਂ ਨੂੰ ਜੋੜਨਾ ਅਤੇ ਸੜਕ ਸੁਰੱਖਿਆ ਅਭਿਆਸ ਮੁਹਿੰਮਾਂ ਨੂੰ ਚਲਾਉਣਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ