Tuesday, October 14, 2025

Chandigarh

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੈਂਪਾ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

March 04, 2024 01:17 PM
SehajTimes
ਡੇਰਾਬੱਸੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਸਬ ਡਵੀਜ਼ਨ ਡੇਰਾਬਸੀ ਦੇ ਵਾਰਡ ਨੰ: 3 ਮਹਾਰਾਣਾ ਪ੍ਰਤਾਪ ਸਟੇਡੀਅਮ, ਵਾਰਡ ਨੰ: 16 ਪਿੰਡ ਜਲਾਲਪੁਰ, ਕਸੋਲੀ, ਟਰੜਕ ਅਤੇ ਸਮਗੋਲੀ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ  ਪਿੰਡ ਟਰੜਕ, ਸਮਗੋਲੀ ਅਤੇ  ਵਾਰਡ ਨੰ: 3 ਦੇ ਨਿਵਾਸੀਆਂ ਲਈ ਮਹਾਰਾਣਾ ਪ੍ਰਤਾਪ ਸਟੇਡੀਅਮ  ਵਿੱਚ ਲੱਗੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲ ਹੱਲ ਕੀਤੀਆਂ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪ ਲਗਪਗ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਚਲ ਰਹੇ ਹਨ।
 
 
 
ਇੰਨ੍ਹਾਂ ਕੈਂਪਾਂ ਦਾ ਲਾਹਾ ਲੈੱਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਨਾਲ ਸਬੰਧਤ ਆਪਣੇ ਕੰਮ ਨਿਪਟਾ ਲਏ ਹਨ, ਪੰਤੂ ਫਿਰ ਵੀ ਜੇਕਰ ਉਨ੍ਹਾਂ ਦੇ ਹੋਰ ਕੰਮ ਅਜੇ ਹੋਣੇ ਰਹਿੰਦੇ ਹਨ ਤਾਂ ਉਹ ਇੰਨ੍ਹਾਂ ਕੰਮਾਂ ਨੂੰ ਜਲਦੀ ਜਲਦੀ ਮੁਕੰਮਲ ਕਰਵਾ ਲੈਣ। ਉਨਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਇਸ ਮੌਕੇ ਐਸ.ਐਚ.ਓ.ਡੇਰਾਬਸੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਮਿਊਸਪਲ ਕਮੇਟੀ ਦੇ ਨਰੇਸ਼ ਉਪਨੇਜਾ, ਐਮ.ਸੀ. ਅਤੇ ਆਮ ਆਦਮੀ ਪਾਰਟੀ ਦੀ ਟੀਮ ਹਾਜ਼ਰ ਸੀ।   
 
 
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Have something to say? Post your comment

 

More in Chandigarh

ਭਾਜਪਾ ਨੇ " ਆਪ " ਸਰਕਾਰ ਤੋਂ ਮੰਗਿਆ 12, ਹਜ਼ਾਰ ਕਰੋੜ ਰੁਪਏ ਦਾ ਹਿਸਾਬ 

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ