Wednesday, September 17, 2025

Chandigarh

ਕੈਬਨਿਟ ਮੰਤਰੀ ਜਿੰਪਾ ਨੇ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

March 04, 2024 01:30 PM
SehajTimes
ਚੰਡੀਗੜ੍ਹ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਅੱਜ ਪਿੰਡ ਬਜਵਾੜਾ ਵਿਚ ਬਜਵਾੜਾ ਅਤੇ ਕਿਲਾ ਬਰੂਨ ਵਿਚ 3082.77 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਵਿਚ ਵਿਕਾਸ ਦੀ ਗਤੀ ਵੀ ਤੇਜ਼ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿਚ ਪਿਛਲੇ ਦਿਨੀਂ ਹੀ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ਼ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਵਿਚ ਰੱਖੇ ਸਮਾਰੋਹ ਨੂੰ ਵੀ ਸੰਬੋਧਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਜਵਾੜਾ ਦੀ ਮੌਜੂਦਾ ਜਨਸੰਖਿਆ 10322 ਅਤੇ 2483 ਘਰ ਹਨ ਅਤੇ ਪਿੰਡ ਕਿਲਾ ਬਰੂਨ ਦੀ ਮੌਜੂਦਾ ਜਨਸੰਖਿਆ 1742 ਅਤੇ 410 ਘਰ ਹਨ। ਉਨ੍ਹਾਂ ਦੱਸਿਆ ਕਿ ਉਕਤ ਸੀਵਰੇਜ ਪ੍ਰੋਜੈਕਟ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਦੀ 12064 ਆਬਾਦੀ ਅਤੇ 2893 ਘਰਾਂ ਨੂੰ ਲਾਭ ਮਿਲੇਗਾ।  
ਉਨ੍ਹਾਂ ਦੱਸਿਆ ਕਿ ਪਿੰਡ ਬਜਵਾੜਾ ਤੇ ਕਿਲਾ ਬਰੂਨ ਦੇ ਸੀਵਰ ਨੂੰ 30 ਸਾਲ ਦੀ ਆਬਾਦੀ ਨੂੰ ਲੈਂਦੇ ਹੋਏ ਡਿਜਾਇਨ ਕੀਤਾ ਗਿਆ ਹੈ ਅਤੇ ਇਸ ਕਾਰਜ ਲਈ 2.5 ਐਮ.ਐਲ.ਡੀ ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਬਣਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅਤਿਆਧੁਨਿਕ ਟੈਕਨਾਲੋਜੀ ਦੇ ਰਾਹੀਂ ਐਸ.ਟੀ.ਪੀ ਬਣਾਇਆ ਜਾਣਾ ਹੈ, ਜਿਸ ਰਾਹੀਂ ਬਾਇਓਕੈਮੀਕਲ ਆਕਸੀਜਨ ਡਿਮਾਂਡ 10 ਐਮ.ਜੀ/ਲੀਟਰ ਤੱਕ ਕੰਟਰੋਲ ਹੋਵੇਗੀ ਅਤੇ ਟ੍ਰੀਟਡ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਵੇਗੀ। ਬ੍ਰਮ ਸੰਕਰ ਜਿੰਪਾ ਨੇ ਦੱਸਿਆ ਕਿ ਪਿੰਡ ਕਿਲਾ ਬਰੂਨ ਵਿਚ ਇਕ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਬਣਾਇਆ ਜਾਣਾ ਹੈ, ਜਿਸ ਰਾਹੀਂ ਸੀਵਰੇਜ ਪੰਪ ਕਰਕੇ ਬਜਵਾੜਾ ਦੇ ਮੇਨ ਸੀਵਰ ਵਿਚ ਪਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿਚ ਕੁੱਲ 47625 ਮੀਟਰ ਯੂ.ਪੀ.ਪੀ.ਵੀ.ਸੀ ਅਤੇ ਆਰ.ਸੀ.ਸੀ ਸੀਵਰ ਪਾਈਪ ਲਾਈਨ ਪਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਮਾਣਤਾ ਪ੍ਰਾਪਤ ਫਰਮ ਨੂੰ ਕੰਮ ਅਲਾਟ ਕਰ ਦਿੱਤਾ ਗਿਅ ਹੈ ਅਤੇ ਡੇਢ ਸਾਲ ਵਿਚ ਇਹ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਫਰਮ ਵਲੋਂ ਮੌਕੇ ’ਤੇ ਜੋ ਗਲੀਆਂ ਸੀਵਰ ਪਾਉਣ ਲਈ ਤੋੜੀ ਜਾਵੇਗੀ, ਉਹ ਗਲੀਆਂ ਉਕਤ ਫਰਮ ਵਲੋਂ ਬਣਾਈਆਂ ਜਾਣਗੀਆਂ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਮਦਨ ਲਾਲ, ਅਸ਼ੋਕ ਪਹਿਲਵਾਨ, ਸਰਪੰਚ ਬਜਵਾੜਾ ਪ੍ਰੀਤੀ, ਸਰਪੰਚ ਕਿਲਾ ਬਰੂਨ ਕੁਲਦੀਪ, ਪ੍ਰਿੰਤਪਾਲ ਸਿੰਘ, ਰਾਜਿੰਦਰ ਪੰਚ, ਬਿੰਦੂ ਸ਼ਰਮਾ, ਕੁਣਾਲ ਸ਼ਰਮਾ, ਅੰਕੁਸ਼, ਕਸ਼ਮੀਰੀ ਲਾਲ, ਰਵਿੰਦਰ, ਅਮਨਦੀਪ ਬਿੰਦਾ, ਦਲਜੀਤ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਰਾਮ ਲਾਲ, ਸਤਪਾਲ ਸਤੀ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਜਗਜੀਤ ਜੋਨੀ, ਰਾਕੇਸ਼ ਕੁਮਾਰ, ਜਤਿੰਦਰ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ