Sunday, November 02, 2025

Malwa

MLA Rahman ਨੇ ਪਿੰਡ Dasodha Singh Wala ਵਿਖੇ Aam Aadmi Clinic ਦਾ ਕੀਤਾ ਉਦਘਾਟਨ

March 04, 2024 01:53 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਲਕਾ  ਤੇ ਜ਼ਿਲ੍ਹਾ ਮਲੇਰਕੋਟਲਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਸ ਆਮ ਆਦਮੀ ਕਲੀਨਿਕ ਦੇ ਖੁੱਲਣ ਨਾਲ ਪਿੰਡ ਦਸੋਧਾ ਸਿੰਘ ਵਾਲਾ ਅਤੇ ਇਸ ਦੇ ਆਸ ਪਾਸ ਦੇ ਲੋਕਾਂ ਨੂੰ  ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਵੱਡੀ ਗਿਣਤੀ ਵਿੱਚ ਟੈਸਟ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਉਹਨਾਂ ਹਲਕੇ ਦੇ ਲੋਕਾਂ ਨੂੰ ਇਸ ਆਮ ਆਦਮੀ ਕਲੀਨਿਕ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ ਵੱਲੋਂ ਹਲਕਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ  ਐਸਡੀਐਮ ਸ੍ਰੀ ਹਰਬੰਸ ਸਿੰਘ ਅਹਿਮਦਗੜ੍ਹ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਐਸ. ਐਮ. ਓ ਡਾ. ਜੀ ਐਸ ਭਿੰਡਰ, ਐਮ. ਓ ਡਾ. ਮੁਹੰਮਦ ਅਸਗਰ, ਬੀ. ਈ. ਈ ਹਰਪ੍ਰੀਤ ਕੌਰ , ਪੀ, ਏ ਗੁਰਮੁੱਖ ਸਿੰਘ ਖ਼ਾਨਪੁਰ,ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਜਗਤਾਰ ਸਿੰਘ ਜੱਸਲ ਸੰਦੌੜ, ਸਾਬਕਾ ਸਰਪੰਚ ਸਮਰਜੀਤ ਸਿੰਘ ਢਿੱਲੋਂ, ਰਮਨ ਖਟੜਾ, ਚਰਨਜੀਤ ਸਿੰਘ ਚੰਨੀ, ਸਤਿਗੁਰ ਸਿੰਘ ਕਲਿਆਣ, ਰਾਜੇਸ਼ ਰਿਖੀ, ਐਸ. ਆਈ ਗੁਲਜ਼ਾਰ ਖਾਨ, ਡਾ. ਰਾਜਗੁਰਬੀਰ ਸਿੰਘ, ਫਾਰਮਾਸਿਸਟ ਰਜਿਤ ਗੋਇਲ, ਜਗਦੀਪ ਸਿੰਘ, ਚਮਕੌਰ ਸਿੰਘ, ਮਨਦੀਪ ਸਿੰਘ, ਅਮਰਜੀਤ ਕੌਰ, ਮਨਪ੍ਰੀਤ ਕੌਰ, ਲਖਵਿੰਦਰ ਕੌਰ ਆਦਿ ਹਾਜ਼ਰ ਸਨ

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ