Sunday, May 19, 2024

Chandigarh

ਸਕੂਲ ਸਿੱਖਿਆ ਵਿਭਾਗ ਨੂੰ ਅਤਿ-ਆਧੁਨਿਕ ਢੰਗਾਂ ਨਾਲ ਗੁਣਾਤਮਕ ਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼

April 30, 2021 09:40 AM
SehajTimes

ਚੰਡੀਗੜ੍ਹ : ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ।
ਅੱਜ ਇਥੇ ਸਮੱਗਰਾ ਸਿੱਖਿਆ ਅਭਿਆਨ ਦੀ ਕਾਰਜਕਾਰੀ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਵਿਦਿਅਕ ਢੰਗਾਂ ਨਾਲ ਗੁਣਾਤਮਕ ਅਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰਨ ਅਤੇ ਇਸ ਮੁਕਾਬਲੇ ਦੇ ਯੁੱਗ ਵਿਚ ਉਨ੍ਹਾਂ ‘ਚ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ।
ਪ੍ਰਸਤਾਵ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ 591.25 ਕਰੋੜ ਰੁਪਏ ਜਦਕਿ ਆਈ.ਸੀ.ਟੀ. ਤੇ ਡਿਜੀਟਲ ਪਹਿਲਕਦਮੀਆਂ ਲਈ 250.84 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਏ.ਡਬਲਿਯੂ.ਪੀ. ਅਤੇ ਬੀ ਦੇ ਪ੍ਰਮੁੱਖ ਹਿੱਸਿਆਂ ਜਿਵੇਂ ਪ੍ਰੀ-ਪ੍ਰਾਇਮਰੀ ਸਿੱਖਿਆ, ਅਧਿਆਪਕਾਂ ਦੀ ਸਿਖਲਾਈ, ਤਨਖਾਹ, ਕਿੱਤਾਮੁਖੀ ਸਿੱਖਿਆ, ਸਮੁੱਚੀ ਸਿੱਖਿਆ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਪਾਠ ਪੁਸਤਕਾਂ ਮੁਹੱਈਆ ਕਰਵਾਉਣ ਲਈ 1296.14 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 280 ਸਕੂਲਾਂ ਨੂੰ ਅਪਗ੍ਰੇਡ ਕਰਨ, 2,761 ਹੋਰ ਕਲਾਸਰੂਮ ਦੀ ਉਸਾਰੀ, 3,217 ਸਮਾਰਟ ਕਲਾਸਰੂਮ, 531 ਲਾਇਬ੍ਰੇਰੀ ਕਮਰੇ ਅਤੇ 171 ਵਿਗਿਆਨ ਪ੍ਰਯੋਗਸ਼ਾਲਾਵਾਂ ਦੇ ਨਿਰਮਾਣ ਦਾ ਕਾਰਜ ਜ਼ੋਰਾਂ-ਸ਼ੋਰ ਨਾਲ ਚੱਲ ਰਿਹਾ ਹੈ। ਇਸੇ ਤਰ੍ਹਾਂ ਸੂਬੇ ਭਰ ਦੇ ਸਕੂਲਾਂ ਵਿੱਚ 2,666 ਸੋਲਰ ਪੈਨਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2020-21 ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਿੱਚ 15.07 ਫ਼ੀਸਦ ਦਾ ਵਾਧਾ ਦਰਜ ਕਰਨ ਦੇ ਨਾਲ-ਨਾਲ ਹੁਣ ਤੱਕ ਸੂਬੇ ਵਿੱਚ 12,976 ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.), ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰ.ਐਮ.ਐਸ.ਏ.) ਅਤੇ ਟੀਚਰ ਐਜੂਕੇਸ਼ਨ (ਟੀ.ਈ.) ਵਰਗੀਆਂ ਵੱਖ-ਵੱਖ ਸਿੱਖਿਆ ਅਤੇ ਸਾਖਰਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਯੋਜਨਾਵਾਂ ਨੂੰ ਇਕੋ ਯੋਜਨਾ - ਸਮੱਗਰਾ ਸਿੱਖਿਆ ਅਭਿਆਨ 'ਚ ਏਕੀਕ੍ਰਿਤ ਕੀਤਾ ਗਿਆ ਹੈ। ਇਸ ਯੋਜਨਾ ਦਾ ਉਦੇਸ਼ ਪ੍ਰਭਾਵਸ਼ਾਲੀ ਸਿੱਖਣ ਨਤੀਜਿਆਂ ਨਾਲ ਸਾਰਿਆਂ ਲਈ ਮੁਫ਼ਤ ਸੈਕੰਡਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਦਿਵਿਆਂਗ ਵਿਅਕਤੀਆਂ ਸਮੇਤ ਕਮਜ਼ੋਰ ਵਰਗਾਂ ਲਈ ਕਿੱਤਾਮੁਖੀ ਸਿਖਲਾਈ ਮੁਹੱਈਆ ਕਰਵਾਉਣਾ ਹੈ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ