Saturday, December 13, 2025

Chandigarh

ਸਤਿਗੁਰੂ ਰਵਿਦਾਸ ਜੀ ਨੇ ਹਮੇਸ਼ਾ ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕ ਵਿੱਚ ਕੀਤੀ ਆਵਾਜ਼ ਬੁਲੰਦ : ਕੁਲਵੰਤ ਸਿੰਘ 

March 04, 2024 02:50 PM
SehajTimes
ਮੋਹਾਲੀ : ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਡਾਕਟਰ ਬੀ. ਆਰ. ਅੰਬੇਡਕਰ ਵੈਲਫੇਅਰ ਮਿਸ਼ਨ (ਪੰਜਾਬ)- ਮੋਹਾਲੀ ਦੀ ਤਰਫੋਂ ਕੀਤਾ ਗਿਆ। ਅੰਬੇਡਕਰ ਭਵਨ, ਸੈਕਟਰ- 69 ਵਿਖੇ ਮਿਸ਼ਨ ਦੇ ਸਰਪ੍ਰਸਤ ਕੁਲਵੰਤ ਸਿੰਘ ਸੰਧੂ, ਪ੍ਰਧਾਨ ਡਾਕਟਰ ਜਗਤਾਰ ਸਿੰਘ ਰਿਟਾਇਰਡ ਆਈ.ਆਰ.ਐਸ. ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੇ ਵਿੱਚ ਉਚੇਚੇ ਤੌਰ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਦੱਬੇ ਕੁਚਲਿਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਸਭਨਾਂ ਨੂੰ ਵੀ ਆਪਣਾ ਜੀਵਨ ਨਿਰਵਾਹ- ਸਤਿਗੁਰੂ ਰਵਿਦਾਸ ਜੀ ਦੀ ਦੁਆਰਾ ਦਰਸਾਏ ਮਾਰਗ ਤੇ ਚਲਦਿਆਂ ਹੀ ਬਸਰ ਕਰਨਾ ਚਾਹੀਦਾ ਹੈ। ਅਤੇ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਬਿਨਾਂ ਕਿਸੇ ਸਵਾਰਥ ਦੇ ਅਗਾਂਹ ਹੋ ਕੇ ਪਹਿਲ- ਕਦਮੀ ਕਰਨੀ ਚਾਹੀਦੀ ਹੈ, ਤਾਂ ਕਿ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਕਰਨ ਦੇ ਲਈ ਅਜਿਹੇ ਕਦਮ ਹੋਰਨਾ ਲੋਕਾਂ ਦੇ ਲਈ ਵੀ ਪ੍ਰੇਰਣਾਦਾਇਕ ਬਣ ਸਕਣ, ਅਤੇ ਅਜਿਹਾ ਕਰਨ ਦੇ ਨਾਲ ਹੀ ਅਸੀਂ ਆਪਣਾ ਜੀਵਨ ਸਫਲਾ ਕਰ ਸਕਦੇ ਹਾਂ, ਉਹਨਾਂ ਕਿਹਾ ਕਿ ਅੱਜ ਆਪਾਂ ਸਭ ਇਸ ਸਮਾਜ ਵਿੱਚ ਸਿਰ ਉੱਚਾ ਕਰਕੇ ਤਾਂ ਹੀ ਚੱਲ ਸਕੇ ਹਾਂ,ਜੇਕਰ ਸਤਿਗੁਰੂ ਰਵਿਦਾਸ ਜੀ ਨੇ ਸਾਡੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕੀਤੀ, ਇਸ ਮੌਕੇ ਤੇ ਸੰਤ ਬਾਬਾ ਜਸਪਾਲ ਸਿੰਘ, ਰਿਟਾਇਰਡ ਆਈ.ਏ.ਐਸ.- ਪ੍ਰਿਥਵੀ ਚੰਦ,ਸਰੂਪ ਸਿੰਘ- ਰਿਟਾਇਰਡ ਚੀਫ ਇੰਜੀਨੀਅਰ, ਆਰ.ਐਲ. ਸੰਧੂ -ਚੀਫ ਇੰਜੀਨੀਅਰ ਰਿਟਾਇਰਡ, ਪਿਆਰੇ ਲਾਲ -ਸੀਨੀਅਰ ਮੀਤ ਪ੍ਰਧਾਨ, ਸਿਕੰਦਰ ਸਿੰਘ ਭਨੋਟ- ਜਨਰਲ ਸਕੱਤਰ, ਪ੍ਰੀਤਮ ਸਿੰਘ ਰਿਟਾਇਰਡ ਪ੍ਰਿੰਸੀਪਲ, ਬਲਦੇਵ ਸਿੰਘ, ਬੀ.ਡੀ. ਸਵੈਣ, ਹਰਬੰਸ ਸਿੰਘ ਮਹਿਮੀ ਵੀ ਹਾਜ਼ਰ ਸਨ, ਫੋਟੋ ਕੈਪਸ਼ਨ : ਸਤਿਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਸ਼ਮੂਲੀਅਤ ਕਰਨ ਦੇ ਦੌਰਾਨ
 

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ