Friday, December 26, 2025

Chandigarh

ਹਰਿਆਣਾ ਦੇ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਸਾਨਾਂ ਤੋਂ ਅਪੀਲ ;ਵੱਧ ਤੋਂ ਵੱਧ ਲਗਾਉਣ ਸੌਰ ਪੰਪ

March 04, 2024 03:03 PM
SehajTimes

ਚੰਡੀਗੜ੍ਹ : ਹਰਿਆਣਾ ਦੇ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਜਿਸ ਤਰ੍ਹਾਂ ਸਾਲ 2023-24 ਦੌਰਾਨ 67,418 ਸੌਰ ਪੰਪ ਅਪਨਾਕੇ ਪ੍ਰਧਾਨ ਮੰਤਰੀ ਕਿਸਾਨ ਊਰਜਾ ਸੁਰੱਖਿਆ ਤੇ ਉਥਾਨ ਮੁਹਿੰਮ (ਪੀ.ਐਮ.ਕੁਸੂਮ) ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਦਿੱਤਾ ਉਸ ਤਰ੍ਹਾਂ ਸਾਲ 2024-25 ਲਈ ਨਿਰਧਾਰਿਤ ਕੀਤੇ ਗਏ 70,000 ਸੌਰ ਪੰਪ ਸਥਾਪਿਤ ਕਰਨ ਦੇ ਟੀਚੇ ਨੂੰ ਪੂਰਾ ਕਰਨ ਵਿਚ ਅੱਗੇ ਆਉਣ ਅਤੇ ਵੱਧ ਤੋਂ ਵੱਧ ਸੌਰ ਪੰਪ ਲਗਾਉਣ ਊਰਜਾ ਮੰਤਰੀ ਨੇ ਕਿਹਾ ਕਿ ਸੌਰ ਪੰਪ ਲਗਾਉਣ ਨਾਲ ਜਿੱਥੇ ਇਕ ਹੋਰ ਕਿਸਾਨ ਆਪਣੀ ਸਿੰਚਾਈ ਦੀ ਲੋਂੜ ਪੂਰੀ ਕਰ ਸਕਦਾ ਹੈ, ਉੱਥੇ ਦੂਜੇ ਪਾਸੇ ਵਾਧੂ੍  ਊਰਜਾ ਗ੍ਰੀਡ ਵਿਚ ਦੇਕੇ ਆਪਣੀ ਆਮਦਨ ਵੀ ਵੱਧਾ ਸਕਦਾ ਹੈ  ਉਨ੍ਹਾਂ ਕਿਹਾ ਕਿ ਸੌਰ ਪੰਪ 'ਤੇ ਇਕ ਵੱਡੀ ਰਕਮ ਸਰਕਾਰ ਸਬਸਿਡੀ ਵੱਜੋਂ ਮਹੁੱਇਆ ਕਰਵਾਉਂਦੀ ਹੈ ਕੋਲਾ ਵਰਗੀ ਕੁਦਰਤੀ ਸਰੋਤਾਂ ਦੀ ਵਰਤੋਂ ਆਉਣ ਵਾਲੀ ਪੀੜ੍ਹੀ ਨੂੰ ਸਮਝਦਾਰੀ ਨਾਲ ਕਰਨੀ ਹੋਵੇਗੀ ਅਤੇ ਊਰਜਾ ਉਤਪਾਦਨ ਲਈ ਹਰਿਤ ਊਰਜਾ, ਸਵੱਛ ਊਰਜਾ ਅਤੇ ਸੌਰ ਊਰਜਾ ਵਰਗੇ ਹੋਰ ਵਿਕਲਪਕ ਸਰੋਤਾਂ ਵੱਲ ਜਾਣਾ ਹੋਵੇਗਾ ਇਸ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਵਿਚ ਪੀਐਮ ਕੁਸੂਮ ਦੀ ਸ਼ੁਰੂਆਤ ਕੀਤੀ

ਉਨ੍ਹਾਂ ਦਸਿਆ ਕਿ ਕਿਸਾਨਾਂ ਲਈ ਊਰਜਾ ਦੀ ਲੋਂੜ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਸਾਰੇ ਲੋਂੜੀਦੇ ਕਦਮ ਚੁੱਕੇ ਜਾ ਰਹੇ ਹਨ ਸੌਰ ਪੰਪ ਦੇ ਵਾਧੂ, ਜਿੰਨ੍ਹਾਂ ਕਿਸਾਨਾਂ ਨੇ ਖੇਤੀਬਾੜੀ ਟਿਊਬਵੈਲ ਕੁਨੈਕਸ਼ਨ ਲਈ ਬਿਨੈ ਕੀਤਾ ਹੋਇਆ ਹੈ, ਉਨ੍ਹਾਂ ਨੂੰ ਵੀ ਪੜਾਅ ਵਾਰ ਢੰਗ ਨਾਲ ਡਿਮਾਂਡ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਹੁਣ ਤਕ ਸਾਲ ਸਾਲ 2019 ਤੋਂ 2023 ਤਕ ਪ੍ਰਾਪਤ 27826 ਬਿਨਿਆਂ ਵਿਚੋਂ 27740 ਦੇ ਡਿਮਾਂਡ ਨੋਟਿਸ ਜਾਰੀ ਕੀਤੇ ਜਾ ਚੱਕੇ ਹਨ ਅਤੇ ਇੰਨ੍ਹਾਂ ਸਾਰੀਆਂ ਨੂੰ ਕੁਨੈਕਸ਼ਨ ਵੀ ਜਾਰੀ ਕਰ ਦਿੱਤੇ ਹਨ

Have something to say? Post your comment

 

More in Chandigarh

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ