Tuesday, May 21, 2024

Malwa

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

March 04, 2024 04:40 PM
Daljinder Singh Pappi
ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਕੇ ਪਟਿਆਲਾ ਤੋਂ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਤੱਕ ਸੜਕ ਨੂੰ ਚੌੜਾ ਕਰਨ ਦੀ ਮੰਗ ਕੀਤੀ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰ ਸਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਆਉਂਦਾ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਹਾਨ ਪਵਿੱਤਰ ਅਸਥਾਨ ਦੁਨੀਆ ਲਈ ਸਦੀਵਕਾਲੀ ਚਾਨਣ ਮੁਨਾਰਾ ਹੈ, ਜਿਥੇ ਹਰ ਰੋਜ਼ ਪ੍ਰਦੇਸ਼, ਦੇਸ਼ ਅਤੇ ਵਿਦੇਸ਼ਾਂ ਤੋਂ ਅਣਗਣਿਤ ਸੰਗਤਾਂ ਗੁਰੂ ਘਰ ਸਿਜਦਾ ਕਰਦੀਆਂ ਹਨ। ਸਾਬਕਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਏਨਾ ਸੜਕਾਂ ’ਤੇ ਆਉਂਦੇ ਜਾਂਦੇ ਰਹਿੰਦੇ ਹਨ, ਜਿਨ੍ਹਾਂ ਵਿਚ ਲਾਂਡਰਾਂ, ਮੋਹਾਲੀ, ਮੋਰਿੰਡਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ ਅਤੇ ਪਟਿਆਲਾ ਤੋਂ ਸਰਹਿੰਦ ਤੱਕ ਅਕਸਰ ਵੱਡੇ ਜਾਮ ਲੱਗੇ ਰਹਿੰਦੇ ਹਨ, ਜਿਸ ਦਾ ਮੁੱਖ ਕਾਰਨ ਸੜਕ ਦਾ ਤੰਗ ਹੋਣਾ ਹੈ। ਉਨ੍ਹਾਂ ਕਿਹਾ ਕਿ ਅਕਸਰ ਜਾਮ ਲੱਗਣ ਕਾਰਨ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਆਸ ਪਾਸ ਦੇ ਪਿੰਡਾਂ ਨੂੰ ਇਹ ਮੁੱਖ ਮਾਰਗ ਵਾਲੀ ਸੜਕ ਵੀ ਲੱਗਦੀ ਹੈ, ਜਿਸ ਕਾਰਨ ਸਮੱਸਿਆ ਕਈ ਸਾਲਾਂ ਤੋਂ ਬਣੀ ਹੋਈ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੜਕ ਨੂੰ ਚਹੁੰ ਮਾਰਗ ਬਣਾਉਣ ਦੇ ਕੰਮ ਵੱਲ ਧਿਆਨ ਦੇਵੇ ਤਾਂ ਕਿ ਆਉਣ ਵਾਲੇ ਸਮੇਂ ਵਿਚ ਸੰਗਤਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕੇ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ