Wednesday, September 17, 2025

Doaba

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਉਪਰਾਲਿਆਂ ਦੀ ਕੀਤੀ ਸ਼ਲਾਘਾ

March 04, 2024 04:56 PM
SehajTimes

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ।

ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਹ ਸਮਾਂ ਸੀਮਾ ਪਹਿਲੋਂ 15 ਮਾਰਚ ਨੂੰ ਖ਼ਤਮ ਹੋ ਰਹੀ ਸੀ, ਜੋ ਹੁਣ 15 ਮਈ ਤੱਕ ਵਧਾ ਦਿੱਤੀ ਗਈ ਹੈ। ਕੁੱਕੂ ਐਕਸਪੋਰਟਸ ਦੇ ਦਿਨੇਸ਼ ਪੁਰੀ ਨੇ ਮਾਨ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੇ ਨੇਕ ਤੇ ਸੁਚੱਜੇ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਉਨ੍ਹਾਂ ਨੂੰ ਮਹਿਜ਼ ਅੱਧੇ ਘੰਟੇ ਵਿੱਚ ਹੀ ਆਪਣੇ ਘਰ ਨੇੜਲੇ ਕੈਂਪਾਂ ਤੋਂ ਆਪਣੇ ਪੁੱਤਰ ਦਾ ਜਨਮ ਸਰਟੀਫਿਕੇਟ ਪ੍ਰਾਪਤ ਹੋ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੀਨ ਤੋਂ ਘੱਟ ਕੀਮਤ ’ਤੇ ਦਰਾਮਦ ਕੀਤੇ ਜਾ ਰਹੇ ਕੱਪੜੇ (ਫੈਬਰਿਕ) ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜਲਦ ਹੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਗੇ।

ਬਾਬਾ ਚਿਕਨ ਤੋਂ ਹਰਮੀਕ ਸਿੰਘ ਨੇ ‘ਮੇਰਾ ਬਿੱਲ, ਮੇਰਾ ਅਧਿਕਾਰ’ ਐਪ ਦੀ ਸ਼ਲਾਘਾ ਕੀਤੀ, ਕਿਉਂ ਜੋ ਹੁਣ ਇਸ ਨੇ ਟੈਕਸਦਾਤਾਵਾਂ ਨੂੰ ਸਹੀ ਤੇ ਸੁਚੱਜਾ ਮੰਚ ਪ੍ਰਦਾਨ ਕੀਤਾ ਹੈ। ਟੈਕਸ ਨਾ ਭਰਨ ਵਾਲਿਆਂ ਨੇ ਵੀ ਟੈਕਸ ਭਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਹ ਐਪ ਜਾਅਲੀ ਬਿੱਲਾਂ ਦੀ ਬੜੀ ਆਸਾਨੀ ਨਾਲ ਜਾਂਚ ਕਰ ਲੈਂਦੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਬੇਨਤੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਤਹੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੀ ਸਹੂਲਤ ਦੇਣ ਤੋਂ ਇਲਾਵਾ ਜਲਦ ਹੀ ਉਦਯੋਗਿਕ ਯੂਨਿਟ ਨੂੰ ਵੀ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਲਦ ਹੀ 24*7 ਸਿੱਧਵਾਂ ਨਹਿਰ ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇੱਕ ਟਿਸ਼ੂ ਨਿਰਮਾਤਾ ਤਲਵਿੰਦਰ ਕੁਮਾਰ ਨੇ ਵੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਰਾਹਾ ਅਤੇ ਖੰਨਾ ਵਿਖੇ ਸੀ.ਸੀ.ਟੀ.ਵੀ. ਲਗਾਏ ਜਾਣ ਦੀ ਉਨ੍ਹਾਂ ਦੀ ਮੰਗ ਨੂੰ ਤੁਰੰਤ ਸਵੀਕਾਰ ਕਰ ਲਿਆ।

ਇੰਟੀਗ੍ਰੇਟਿਡ ਟੈਕਸਟਾਈਲ ਐਂਡ ਨਿਟਵੇਅਰਜ਼ ਤੋਂ ਰਾਜੇਸ਼ ਗੁਪਤਾ ਨੇ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂੰਜੀਗਤ ਵਸਤਾਂ ’ਤੇ ਅਦਾ ਕੀਤੇ ਟੈਕਸ ’ਚ ਰਾਹਤ ਦੇਣ ਦਾ ਮੁੱਦਾ ਜੀ.ਐੱਸ.ਟੀ. ਕੌਂਸਲ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ । ਸਮਾਲ ਸਕੇਲ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ‘ਪੀ.ਪੀ. ਸਾਂਝ’ ਐਪ ਨੂੰ ਲਾਂਚ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿਉਂਕਿ ਇਸ ਨੇ ਮਜ਼ਦੂਰਾਂ ਦੀ ਤੁਰੰਤ ਤਸਦੀਕ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਖਾਸ ਕਰਕੇ ਪੀ.ਪੀ.ਸੀ.ਬੀ. ਨੂੰ ਜਮ੍ਹਾਂ ਕਰਵਾਏ ਸਾਰੇ ਐਨ.ਓ.ਸੀ. ਅਤੇ ਹੋਰ ਦਸਤਾਵੇਜ਼ਾਂ ਨੂੰ  ਉਸੇ ਦਿਨ ਕਲੀਅਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਲਾਸਟਿਕ ਮੈਨੂਫੈਕਚਰਰਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਰਾਜੀਵ ਜੈਨ ਨੇ ਪੰਜਾਬ ਵਿੱਚ 120 ਮਾਈਕਰੋਨ ਦੇ ਪਲਾਸਟਿਕ ਬੈਗ ਤੋਂ ਪਾਬੰਦੀ ਹਟਾਏ ਜਾਣ ਲਈ ਮਦਦ ਮੰਗੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਸਬੰਧਤ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।

ਮਧੂ ਮੱਖੀ ਪਾਲਕ, ਗੋਬਿੰਦਰ ਸਿੰਘ ਨੇ ਨਿਵੇਸ਼ ਪੰਜਾਬ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਨੂੰ ਮਧੂ ਮੱਖੀ ਪਾਲਣ ਯੂਨਿਟ ਸਥਾਪਿਤ ਕਰਨ ਲਈ 17.5 ਲੱਖ ਰੁਪਏ ਦੀ ਸਬਸਿਡੀ ਮਿਲੀ ਹੈ। ਉਸ ਨੇ ਹੋਰ ਨਿਵੇਸ਼ਕਾਂ ਨੂੰ ਵੀ ਇਨਵੈਸਟ ਪੰਜਾਬ ਅਧੀਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇੱਕ ਹੋਰ ਵਪਾਰੀ ਸੁਰੇਸ਼ ਧੀਰ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਟਕਦੀਆਂ ਤਾਰਾਂ ਦਾ ਮਸਲਾ ਪਹਿਲਾਂ ਹੀ ਹੱਲ ਕੀਤਾ ਜਾ ਰਿਹਾ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਲੰਬਿਤ ਸੀ।

 

 

 

 

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ