Sunday, May 19, 2024

Malwa

ਪੀ ਐਮ ਵਿਸ਼ਵਕਰਮਾ ਯੋਜਨਾ ਹਰ ਵਰਗ ਲਈ ਲਾਹੇਵੰਦ : ਰਿਸ਼ੀ ਖੇਰਾ

March 04, 2024 06:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਆਪਣੇ ਹੱਥੀਂ ਕੰਮ ਕਰਨ ਵਾਲੇ ਕੋਈ ਵੀ ਕਾਰੀਗਰ ਜਿਵੇ ਕਿ ਤਰਖਾਨ,ਲੁਹਾਰ,ਰਾਜਮਿਸਤਰੀ,ਮਿੱਟੀ ਦੇ ਬਰਤਨ ਬਨਾੳਣ ਵਾਲੇ,ਬਾਲ ਕੱਟਣ ਵਾਲੇ,ਜੁੱਤੀ ਬਨਾੳਣ ਵਾਲੇ ਆਦੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਇਹਨਾਂ ਸਬਦਾ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਤੇ ਰਾਸ਼ਟਰੀ ਵਿਸ਼ਵਕਰਮਾ ਕਮੇਟੀ ਵੱਲੋਂ  ਜ਼ਿਲ੍ਹਾ ਸੰਗਰੂਰ ਦੇ  ਨਵ ਨਿਯੁਕਤ ਮੈਂਬਰ ਰਿਸ਼ੀ ਖੇਰਾ ਨੇ ਕੀਤਾ ਓਹਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੇਸ਼ ਦੇ ਹਰ ਇਕ ਨਾਗਰਿਕ ਲਈ ਵੱਖ ਵੱਖ ਸਕੀਮਾਂ ਲੇਕੇ ਆ ਰਹੇ ਹਨ ਤਾਂ ਜੋ ਦੇਸ਼ ਦਾ ਹੱਥੀ ਕੰਮ ਕਰਨ ਵਾਲਾ ਵਰਗ ਵੀ ਆਪਣੇ ਆਪ ਨੂੰ ਸਹਿਜ ਮਹਿਸੂਸ ਕਰ ਸਕੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੇ ਤਹਿਤ ਲੱਗਭਗ  18 ਕੈਟੀਗਰੀਆ ਆਉਂਦੀਆ ਹਨ ਉਹ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਜਾ ਕੇ ਰਜਿਸਟਰ ਕਰਾ ਸਕਦੇ ਹਨ  ਜੋਂ ਕਿ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਂਦੀ ਹੈ। ਰਜਿਸਟ੍ਰੇਸ਼ਨ ਤੋਂ ਬਾਅਦ ਪੰਜ ਦਿਨਾਂ ਦੀ ਮੁਫ਼ਤ ਟ੍ਰੇਨਿੰਗ MSME ਡਿਪਾਰਟਮੇਂਟ ਸੰਗਰੁਰ ਵੱਲੋ ਦਿੱਤੀ ਜਾਵੇਗੀ ਅਤੇ ਹਰ ਰੋਜ਼ ਉਸਦਾ  500/-ਰੁਪਏ ਮਾਨ ਭੱਤਾ 15000/-ਰੁਪਏ ਟੂਲਕਿੱਟ ਲਈ ਦਿੱਤਾ ਜਾਵੇਗਾ ਅਤੇ ਸਰਕਾਰ ਵੱਲੋਂ 1 ਲੱਖ ਤੋਂ 3 ਲੱਖ ਤੱਕ ਦਾ ਕਰਜ਼ਾ ਵਗੈਰ ਕਿਸੇ ਗਰੰਟੀ ਦੇ ਦਿੱਤਾ ਜਾਵੇਗਾ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ