Sunday, March 01, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਕਰਵਾਏ ਗਏ ਭਾਸ਼ਣ ਮੁਕਾਬਲੇ

March 04, 2024 06:43 PM
ਅਸ਼ਵਨੀ ਸੋਢੀ

ਭਾਸਣ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਮਨਜਿੰਦਰਜੀਤ ਕੌਰ, ਦੂਜੇ ਸਥਾਨ ਤੇ ਗੁਲਾਮ ਹਸ਼ਨ ਅਲੀ ਅਤੇ ਤੀਜੇ ਸਥਾਨ ਤੇ ਨਮਰਾ ਰਹੀ

ਮਾਲੇਰਕੋਟਲਾ : ਅਗਾਮੀ ਲੋਕ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਕੇ ਸਰਕਾਰੀ ਕਾਲਜ ਆਫ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਐਪ ਆਦਿ ਬਾਰੇ ਜਾਣਕਾਰੀ ਦਿੱਤੀ ਗਈ ।ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਪ੍ਰਿੰਸੀਪਲ  ਮੁਹੰਮਦ ਇਰਫਾਨ ਫਾਰੂਕੀ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਤਹਿਤ ਭਾਸ਼ਣ ਮੁਕਾਬਲੇ ਕਰਵਾਉਣ ਦਾ ਮਨੋਰਥ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਲੋਕਤੰਤਰੀ ਤਿਉਹਾਰ ਨੂੰ ਮਜਬੂਤੀ ਮਿਲ ਸਕੇ ।ਪ੍ਰਿੰਸੀਪਲ (ਸਰਕਾਰੀ ਕਾਲਜ ਮਾਲੇਰਕੋਟਲਾ) ਬਰਜਿੰਦਰ ਸਿੰਘ ਟੋਹੜਾ ਨੇ ਕਿਹਾ ਕਿ ਵੋਟ ਦੇ ਹੱਕ ਦੀ ਬਹੁਤ ਹੀ ਸੂਝ ਨਾਲ ਵਰਤੋਂ ਕਰਨੀ ਹੈ,ਸੂਝ ਨਾਲ ਕੀਤੀ ਚੋਣ ਦੇਸ਼ ਦੇ ਉਝਵੱਲ ਭਵਿੱਖ ਦਾ ਕਾਰਵਾ ਲਿਖਣ ਵਿੱਚ ਸਹਾਇਕ ਸਿੱਧ ਹੁੰਦੀ ਹੈ।  ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਲੋਕਤੰਤਰੀ ਤਿਉਹਾਰ ਮੌਕੇ ਬਿਨ੍ਹਾਂ ਕਿਸੇ ਡਰ,ਭੈਅ,ਲਾਲਚ ਤੋਂ ਆਪਣੀ ਸਮੂਲੀਅਤ ਨੂੰ ਯਕੀਨੀ ਬਣਾਈਏ । ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਕਿਹਾ ਕਿ ਸਵੀਪ ਪੱਧਰ 'ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਆਉਣ ਵਾਲੇ ਦਿਨਾਂ ਵਿੱਚ ਇਸ ਦੇ ਸਬੰਧ ਵਿੱਚ ਕੈਂਪ ਵੀ ਲਗਾਏ ਜਾਣਗੇ ਜਿਨ੍ਹਾਂ ਵਿੱਚ ਆਪਣੇ ਇਤਰਾਜ਼ ਨੂੰ ਲੈ ਕੇ ਵੋਟਰ ਸੁਧਾਈ ਵੀ ਕਰਵਾਈ ਜਾ ਸਕਦੀ ਹੈ। ਜੇਕਰ ਕਿਸੇ ਨੇ ਆਪਣਾ ਨਾਮ ਕਟਵਾਉਣਾ, ਸਹੀ ਕਰਾਉਣਾ ਜਾਂ ਨਵਾਂ ਵੋਟਰ ਕਾਰਡ ਬਣਾਉਣਾ ਹੋਵੇ ਤਾਂ ਉਹ ਇਨ੍ਹਾਂ ਕੈਂਪਾਂ ਦਾ ਫਾਇਦਾ ਲੈ ਕੇ ਸਹੀ ਕਰਵਾ ਸਕਦੇ ਹਨ।ਉਨ੍ਹਾਂ ਅਪੀਲ ਕੀਤੀ ਕਿ  ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਚੋਣ ਕਮਿਸ਼ਨਰ ਵਲੋਂ ਪੀ.ਡਬਲਿਓ.ਡੀ. ਵੋਟਰਾਂ ਨੂੰ ਮਿਲਣ ਵਾਲੀਆਂ ਸਹੂਲਤਾਵਾਂ ਬਾਰੇ ਵੀ ਦੱਸਿਆ । ਇਸ ਮੌਕੇ ਕਰਵਾਏ ਗਏ ਭਾਸਣ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਮਨਿੰਦਰਜੀਤ ਕੌਰ, ਦੂਜੇ ਸਥਾਨ ਤੇ ਗੁਲਾਮ ਹਸ਼ਨ ਅਲੀ ਅਤੇ ਤੀਜੇ ਸਥਾਨ ਤੇ ਨਮਰਾ ਰਹੀ । ਇਸ ਮੌਕੇ, ਪ੍ਰੋ. ਜਤਿੰਦਰ ਸਿੰਘ, ਪ੍ਰੋ.ਕਰਮਪ੍ਰੀਤ ਕੌਰ, ਸਵੀਪ ਟੀਮ ਦੇ ਮੈਂਬਰ ਮਾਸਟਰ ਸਾਜਿਦ ਅਤੇ ਰਾਸ਼ੀਦ ਇਦਰੀਸ, ਨਹਿਰੂ ਯੂਵਾ ਕੇਂਦਰ ਤੋਂ ਜਰੀਨਾ ਅਤੇ ਮਨੀ ਸਿੰਘ ਤੋਂ ਇਲਾਵਾ ਸਬੰਧਤ ਅਧਿਕਾਰੀ ਮੌਜੂਦ ਸਨ ।

 

Have something to say? Post your comment

 

More in Malwa

ਪੈਨਸ਼ਨਰਜ਼ ਵੈਲਫੇਅਰ ਐਸ਼ੋਸੀਏਸ਼ਨ ਬਰੇਟਾ ਦੀ ਮਹੀਨਾਵਾਰੀ ਮੀਟਿੰਗ ਸੰਪੰਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ 

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ