Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਬਰੂਹਾਂ ’ਤੇ ਲਿਆਉਣ ਲਈ CMMann ਦੀ ਕੀਤੀ ਸ਼ਲਾਘਾ

March 05, 2024 11:57 AM
SehajTimes

ਅੰਮ੍ਰਿਤਸਰ : ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪਿਆਰੇ ਲਾਲ ਨੇ ਆਪਣੇ ਸੰਬੋਧਨ ਵਿੱਚ ਇਸ ‘ਸਰਕਾਰ-ਵਪਾਰ ਮਿਲਣੀ’ ਦੇ ਪ੍ਰਬੰਧ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਆਮ ਆਦਮੀ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ ਅਤੇ ਰੰਗਲਾ ਪੰਜਾਬ ਸਿਰਜਿਆ ਜਾਵੇਗਾ। ਇਸੇ ਤਰ੍ਹਾਂ ਪੈੱਨ ਐਂਡ ਸਟੇਸ਼ਨਰੀ ਐਸੋਸੀਏਸ਼ਨ ਦੇ ਸਮੀਰ ਜੈਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਉਨ੍ਹਾਂ ਦੀਆਂ ਬਰੂਹਾਂ ਤੇ ਆਣ ਖਲੋਤੀ ਹੈ। ਉਨ੍ਹਾਂ ਵਪਾਰੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਕੇ ਵਪਾਰ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਵਪਾਰੀਆਂ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ।



ਕੈਮਿਸਟ ਐਸੋਸੀਏਸ਼ਨ ਤੋਂ ਸੁਰਿੰਦਰ ਦੁੱਗਲ ਨੇ ਕਿਹਾ ਕਿ ਸਾਰੇ ਵਪਾਰੀ ਤਹਿ ਦਿਲੋਂ ਮੁੱਖ ਮੰਤਰੀ ਦੇ ਧੰਨਵਾਦੀ ਹਨ ਕਿ ਸੂਬਾ ਸਰਕਾਰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਸਨਮੁੱਖ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਅਜਿਹਾ ਦ੍ਰਿਸ਼ ਨਹੀਂ ਦੇਖਿਆ, ਜਦੋਂ ਕਿਸੇ ਸਰਕਾਰ ਨੇ ਵਪਾਰੀਆਂ ਦੇ ਬੂਹੇ ’ਤੇ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਹੋਵੇ।

 

ਉਨ੍ਹਾਂ ਨੇ ਮੁੱਖ ਮੰਤਰੀ ਦੀ ਆਮ ਆਦਮੀ ਕਲੀਨਿਕ, ‘ਆਪ ਦੀ ਸਰਕਾਰ, ਆਪ ਦੇ ਦੁਆਰ’ ਅਤੇ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਲਈ ਵੀ ਸ਼ਲਾਘਾ ਕੀਤੀ। ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਸੰਦੀਪ ਖੋਸਲਾ ਨੇ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਦੇ ਕਾਇਆ-ਕਲਪ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਿਜ਼ਾਮ ਤਬਦੀਲੀ ਦੀ ਪ੍ਰਕਿਰਿਆ ਪਹਿਲਾਂ ਹੀ ਦੇਖਣ ਨੂੰ ਮਿਲ ਰਹੀ ਹੈ।

ਇਸ ਦੌਰਾਨ ਪਲਾਈਵੁੱਡ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਕਟਾਰੀਆ ਨੇ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਪਾਰੀਆਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਲਈ ਵਪਾਰੀ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ। ਇਸੇ ਤਰ੍ਹਾਂ ਕ੍ਰਿਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਨੂੰ ਵਪਾਰੀਆਂ ਦੇ ਹਿੱਤਾਂ ਖਾਤਰ ਉਨ੍ਹਾਂ ਦੇ ਬੂਹੇ ’ਤੇ ਲਿਆਂਦਾ ਹੈ। ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਪ੍ਰਮੱਖ ਪੇਸ਼ਕਦਮੀਆਂ ਕਰਨ ਲਈ ਵੀ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

 

Have something to say? Post your comment

 

More in Doaba

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ