Monday, May 20, 2024

Malwa

ਮੁੱਖ ਮੰਤਰੀ ਦੇ ਫੀਲਡ ਅਫਸਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ 

March 05, 2024 12:08 PM
SehajTimes

ਫਤਹਿਗੜ੍ਹ ਸਾਹਿਬ : ਆਨ ਲਾਇਨ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸ਼ਿਆ ਤੋਂ ਜਲਦੀ ਨਿਜਾਤ ਮਿਲ ਸਕੇ। ਇਹ ਹਦਾਇਤਾਂ ਮੁੱਖ ਮੰਤਰੀ ਦੇ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਟ੍ਰੇਨਿੰਗ ਦੇਣ ਸਮੇਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਆਮ ਨਾਗਰਿਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਨਾ ਹੋਣ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਨਾਲ ਸਰਕਾਰ ਦਾ ਅਕਸ਼ ਵੀ ਖਰਾਬ ਹੁੰਦਾ ਹੈ।  
ਸ੍ਰੀ ਅਭਿਸ਼ੇਕ ਸ਼ਰਮਾਂ ਨੇ ਅਧਿਕਾਰੀਆਂ ਨੂੰ ਹੋਰ ਕਿਹਾ ਕਿ ਲੋਕਾਂ ਵੱਲੋਂ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਮੇਂ ਇਹ ਧਿਆਨ ਰੱਖਿਆ ਜਾਵੇ ਕਿ ਉਸ ਸ਼ਿਕਾਇਤ ਸਬੰਧੀ ਢੁੱਕਵਾ ਜਵਾਬ ਦਿੱਤਾ ਜਾਵੇ।  ਉਨ੍ਹਾਂ ਕਿਹਾ ਕਿ ਕਈ ਵਾਰ ਇਹ ਦੇਖਣ ਵਿੱਚ  ਆਇਆ ਹੈ ਕਿ ਅਧਿਕਾਰੀਆਂ ਵੱਲੋਂ ਆਪਣੇ ਜਵਾਬ ਵਿੱਚ  ਇਹ ਲਿਖ ਦਿੱਤਾ ਜਾਂਦਾ ਹੈ ਕਿ ਸ਼ਿਕਾਇਤ ਕਰਤਾ ਨਾਲ ਰਾਬਤਾ ਕਾਇਮ ਕਰ ਲਿਆ ਹੈ ਅਤੇ ਸਬੰਧਤ ਸ਼ਿਕਾਇਤ ਦਾ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ, ਅਸਲ ਵਿੱਚ ਇਹ ਲਿਖਣ ਨਾਲ ਸ਼ਿਕਾਇਤ ਉਨ੍ਹਾਂ ਦੇ ਖਾਤੇ ਵਿੱਚ ਖੜੀ ਰਹਿੰਦੀ ਹੈ ਤੇ ਇਸਦਾ ਨਿਪਟਾਰਾ ਨਹੀਂ ਹੁੰਦਾ। ਇਸ ਲਈ ਠੀਕ ਇਹ ਹੋਵੇਗਾ ਕਿ ਰਿਪੋਰਟ ਵਿੱਚ ਸਹੀ ਤੱਥ ਪੇਸ਼ ਕੀਤੇ ਜਾਣ ਕਿ ਇਸ ਕੇਸ਼ ਦਾ ਨਿਪਟਾਰਾ ਕੀਤਾ ਗਿਆ ਹੈ ਜਾਂ ਕਿੰਨੇ ਸਮੇਂ ਵਿੱਚ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਡਿਵੈਲਪਮੈਂਟ ਫੈਲੋ ਮਾਯੂਰੀ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆ/ਕਰਮਚਾਰੀਆਂ ਨੂੰ ਪੋਰਟਲ ਸਬੰਧੀ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਸਾਡੇ ਧਿਆਨ ਵਿੱਚ ਲਿਆਉਣ ਤਾਂ ਜੋ ਇਸਦਾ ਸਮੇਂ ਸਿਰ ਹੱਲ ਕੀਤਾ ਜਾਵੇ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ