Thursday, December 18, 2025

Chandigarh

 ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

March 05, 2024 12:15 PM
SehajTimes
ਬੂਥਗੜ੍ਹ : ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.)  ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਵੱਖ-ਵੱਖ ਥਾਈਂ ਜਾ ਕੇ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਕਲ ਮੀਂਹ ਦੇ ਬਾਵਜੂਦ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਚਲਦੀ ਰਹੀ। ਉਨ੍ਹਾਂ ਦਸਿਆ ਕਿ ਪੀ.ਐਚ.ਸੀ. ਬੂਥਗੜ੍ਹ ਅਧੀਨ ਪੰਜ ਸਾਲ ਤੋਂ ਘੱਟ ਉਮਰ ਦੇ 12,197 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਸਿਹਤ ਕਾਮਿਆਂ ਵਲੋਂ ਦਵਾਈ ਪਿਲਾਉਣ ਲਈ 24903 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਈ ਜਾਵੇਗੀ।
ਇਸੇ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਜੁਝਾਰ ਨਗਰ ਅਤੇ ਪੀ.ਐਚ.ਸੀ. ਬੂਥਗੜ੍ਹ ਵਿਖੇ ਪਹੁੰਚ ਕੇ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਜਿਨ੍ਹਾਂ ਥਾਵਾਂ ਦਾ ਦੌਰਾ ਕੀਤਾ, ਉਥੇ ਹਰ ਬੱਚੇ ਨੂੰ ਦਵਾਈ ਪਿਲਾਈ ਹੋਈ ਸੀ ਅਤੇ ਕੋਈ ਵੀ ਬੱਚਾ ਦਵਾਈ ਤੋਂ ਵਾਂਝਾ ਨਹੀਂ ਮਿਲਿਆ। ਉਨ੍ਹਾਂ ਬਲਾਕ ਵਿਚ ਪੋਲੀਓ ਰੋਕੂ ਮੁਹਿੰਮ ਦੀ ਪ੍ਰਗਤੀ ’ਤੇ ਤਸੱਲੀ ਪ੍ਰਗਟ ਕੀਤੀ। ਡਾ. ਅਲਕਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਵਾਲਾ ਕੋਈ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਸ ਸਬੰੰਧ ਵਿਚ ਪਹਿਲਾਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਚਾਹੇ ਬੱਚਾ ਬੀਮਾਰ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਬਰਕਰਾਰ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੇ ਨੋਡਲ ਅਫ਼ਸਰ ਡਾ. ਸਿਮਨ ਢਿੱਲੋਂ ਵੀ ਮੌਜੂਦ ਸਨ।
 

 

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ