Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਨੂੰ 1 ਕਰੋੜ 18 ਲੱਖ ਰੁਪਏ ਦੀ ਰਾਸ਼ੀ ਜਾਰੀ

March 05, 2024 12:39 PM
SehajTimes
ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾ ਮੈਂਬਰਾਂ ਨੂੰ ਆਪਣੇ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦਾ ਮੌਕਾ ਹਾਸਲ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਲਗਾਏ ਗਏ ਲੋਨ ਮੇਲੇ ਦੌਰਾਨ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਵੰਡਣ ਸਮੇਂ ਦਿੱਤੀ।  
 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨ ਫਤਹਿਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਕੌਰ ਸ਼ੇਰਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੋਨ ਮੇਲੇ ਵਿੱਚ ਲਗਭਗ 50 ਸੈਲਫ ਹੈਲਪ ਗਰੁੱਪਾਂ ਨੂੰ ਕਰਜਾ ਦਿੱਤਾ ਗਿਆ। ਉਹਨਾਂ ਦੱਸਿਆ ਕਿ 2.50 ਲੱਖ ਰੁਪਏ ਪ੍ਰਤੀ ਸੈਲਫ ਹੈਲਪ ਗਰੁੱਪਾਂ ਦੇ ਹਿਸਾਬ ਨਾਲ ਕੁੱਲ 1 ਕਰੋੜ 18 ਲੱਖ ਰੁਪਏ ਉਹਨਾਂ ਨੂੰ ਵੱਖ-ਵੱਖ ਕੰਮ ਜਿਵੇਂ ਕਿ ਸਿਲਾਈ ਦਾ ਕੰਮ, ਡੇਅਰੀ ਦਾ ਕੰਮ, ਬਿਊਟੀ ਪਾਰਲਰ ਦਾ ਕੰਮ, ਕੱਪੜਾ ਵੇਚਣ ਦਾ ਕੰਮ, ਜੂਟ ਦਾ ਕਾਰੋਬਾਰ, ਸ਼ਹਿਦ ਦਾ ਕੰਮ ਅਤੇ ਆਚਾਰ ਬਣਾ ਕੇ ਵੇਚਣ ਦਾ ਕੰਮ ਆਦਿ ਸ਼ੁਰੂ ਕਰਨ ਲਈ ਲੋਨ ਵਜੋ ਦਿੱਤੇ ਗਏ। ਉਹਨਾਂ ਦੱਸਿਆ ਕਿ ਇਹ ਲੋਨ ਵੱਖ-ਵੱਖ ਬੈਂਕਾਂ ਜਿਵੇਂ ਕਿ ਪੰਜਾਬ ਗ੍ਰਾਮੀਣ ਬੈਂਕ, ਕੋਆਪਰੇਟਿਵ ਬੈਂਕ, ਐਚ.ਡੀ.ਐਫ.ਸੀ ਬੈਂਕ, ਯੂਕੋ ਬੈਂਕ, ਪੰਜਾਬ ਨੇਸ਼ਨਲ ਬੈਂਕ ਆਦਿ ਬੈਂਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਨੂੰ ਲੋਨ ਦੇ ਮੰਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਪੀ.ਐਸ.ਆਰ.ਐਲ ਸਕੀਮ ਦੇ ਜਿਲ੍ਹਾਂ ਪ੍ਰੋਗਰਾਮ ਮੈਨੇਜਰ ਕਮਲਦੀਪ ਕੌਰ ਨੇ ਐਫ. ਆਈ ਇੰਨਚਾਰਜ ਕਿਰਨਦੀਪ ਸਿੰਘ ਦਾ ਇਸ ਸ਼ਲਾਘਾਯੋਗ ਕੰਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ, ਸਮੂਹ ਬੈਂਕ ਕਰਮਚਾਰੀ ਅਤੇ ਪੀ.ਐਸ.ਆਰ.ਐਲ.ਐਮ ਦੇ ਸਮੂਹ ਕਰਮਚਾਰੀ ਵੀ ਹਾਜ਼ਰ ਹੋਏ।
 
 
 

 
 
 
 
 
 
 
 
 

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ