Monday, May 20, 2024

Malwa

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ

March 05, 2024 12:57 PM
SehajTimes

ਫਤਹਿਗੜ੍ਹ ਸਾਹਿਬ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸੈਚੁਰੇਸ਼ਨ ਡਰਾਈਵ ਚਲਈ ਜਾ ਰਹੀ ਹੈ। ਜਿਸ ਤਹਿਤ  ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਹੁਗਿਣਤੀ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ। ਹਰ ਕਿਸਾਨ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁਲਾਜਮਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਕੁਮਾਰ  ਨੇ ਦੱਸਿਆ ਕਿ  ਇਸ ਕੰਮ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਰੋਪੜ ਜਿਲ੍ਹੇ ਦੇ ਸਟਾਫ ਦੀ ਵੀ ਡਿਊਟੀ ਲਗਾਈ ਗਈ ਹੈ ਅਤੇ ਇਹ ਕੰਮ 06 ਮਾਰਚ 2024 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨ ਵੀਰਾਂ ਨੂੰ ਇਹਨਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਕਿ ਉਹਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਹਨਾਂ ਦੱਸਿਆ ਕਿ ਸਟਾਫ ਵੱਲੋਂ ਫਾਰਮ ਭਰੇ ਜਾ ਰਹੇ ਹਨ ਤਾਂ ਕਿ ਸਰਕਾਰ ਨੂੰ ਇਸ ਸਥਿਤੀ ਬਾਰੇ ਜਾਣੂੰ ਕਰਵਾਇਆ ਜਾ ਸਕੇ ਅਤੇ ਭਵਿੱਖ ਵਿੱਚ ਜਿਲ੍ਹੇ ਅੰਦਰ ਲਾਭਪਾਤੀਆਂ ਦੀ ਗਿਣਤੀ ਵਧਾਈ ਜਾ ਸਕੇ। ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਸਭ ਤੋਂ ਪਹਿਲਾਂ ਆਨ ਲਾਈਨ ਅਰਜੀ ਭਰੇਗਾ ਅਤੇ ਇਸ ਉਪਰੰਤ ਆਪਣੇ ਦਸਤਾਵੇਜ਼ ਨੇੜਲੇ ਬਲਾਕ ਖੇਤੀਬਾੜੀ ਦਫਤਰ ਵਿਖੇ ਜਮ੍ਹਾਂ ਕਰਵਾਏਗਾ। ਦਸਤਾਵੇਜਾਂ ਦੀ ਪੜਤਾਲ ਕਰਨ ਉਪੰਰਤ ਵਿਭਾਗ ਵੱਲੋਂ ਕਿਸਾਨ ਦਾ ਕੇਸ ਆਨ ਲਾਈਨ ਅਪਰੁਵ ਕੀਤਾ ਜਾਵੇਗਾ ਜਿਸ ਤੇ ਉਹ ਇਸ ਸਕੀਮ ਦਾ ਹੱਕਦਾਰ ਬਣ ਸਕਦਾ ਹੈ। ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਰ ਬਲਾਕ ਦਫਤਰ ਵਿੱਚ ਇਹ ਸੁਵਿਧਾ ਉਪਲੱਬਧ ਹੈ।

 

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ