Monday, April 29, 2024
BREAKING NEWS
ਹਰਿਆਣਾ ਵਿਚ ਚੋਣ ਨਾਮਜਦਗੀ ਪ੍ਰਕ੍ਰਿਆ ਹੋ ਚੁੱਕੀ ਹੈ ਸ਼ੁਰੂ : ਅਨੁਰਾਗ ਅਗਰਵਾਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

Chandigarh

P.C.A ਕ੍ਰਿਕਟ ਸਟੇਡੀਅਮ ਪਹਿਲਾ I.P.L ਮੈਚ 23 ਮਾਰਚ ਨੂੰ 

March 05, 2024 01:16 PM
SehajTimes
ਚੰਡੀਗੜ੍ਹ : ਮੁੱਲਾਂਪੁਰ ਵਿਖੇ ਤਿਆਰ ਹੋਏ ਨਵੇਂ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿਖੇ ਪਹਿਲਾ ਆਈ.ਪੀ.ਐੱਲ.ਮੈਚ 23 ਮਾਰਚ ਨੂੰ ਹੋਵੇਗਾ, ਜਿਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪੀ.ਸੀ.ਏ. ਸਟੇਡੀਅਮ ਮੁੱਲਾਂਪੁਰ ਵਿਖੇ ਪ੍ਰਬੰਧਾਂ ਲਈ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਰਸ਼ਕਾਂ ਲਈ 02 ਪਾਰਕਿੰਗਜ਼ ਸਟੇਡੀਅਮ ਤੋਂ ਬਾਹਰ ਬਣਾਈਆਂ ਜਾਣਗੀਆਂ। ਉਹਨਾਂ ਨੇ ਸੜਕਾਂ ਦੀ ਸਾਫ ਸਫਾਈ, ਸੀਵਰੇਜ, ਲਾਈਟਾਂ, ਰਿਫ਼ਲੈਕਟਰਜ਼, ਸਟੇਡੀਅਮ ਦੇ ਅੰਦਰ ਦੀ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਡਿਪਟੀ ਕਮਿਸ਼ਨਰ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ ਅਤੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਣਾਉਣ ਅਤੇ ਲੋਕਾਂ ਨੂੰ ਆਉਣ-ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਲੋੜੀਂਦੇ ਪ੍ਰਬੰਧਾਂ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ 'ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਲੋੜ ਪੈਣ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੀਟਿੰਗ ਦੌਰਾਨ ਸੀ.ਏ.ਗਮਾਡਾ ਸ਼੍ਰੀ ਰਾਜੀਵ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੀ.ਐੱਸ. ਤਿੜਕੇ, ਐੱਸ.ਪੀ. (ਹੈੱਡਕੁਆਟਰ) ਸ਼੍ਰੀ ਤੁਸ਼ਾਰ ਗੁਪਤਾ, ਐੱਸ.ਡੀ.ਐਮ. ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਡੈਵੀ ਗੋਇਲ, ਡੀ.ਐੱਸ.ਪੀ.ਧਰਮਵੀਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪੀ.ਸੀ.ਏ. ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ