Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Chandigarh

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

March 05, 2024 01:59 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ  ਗਿਆ , ਜਿਸ  ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।
 
 
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ  ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”
ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450  ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ।
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।
 

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ