Saturday, May 18, 2024

Chandigarh

ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ : ਡਾ.ਬਲਜੀਤ ਕੌਰ

March 05, 2024 02:18 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ  ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼  ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ। 

Have something to say? Post your comment

 

More in Chandigarh

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C