Monday, May 20, 2024

Malwa

'ਆਪਣੇ ਅੱਖੀ ਆਪਣੀ ਵੋਟ ਦੀ ਤਸਦੀਕ ਕਰੋ' ਲੋਕਾਂ ਨੂੰ ਕੀਤਾ ਜਾਗਰੂਕ : S.D.M

March 05, 2024 02:28 PM
SehajTimes

ਫਤਹਿਗੜ੍ਹ ਸਾਹਿਬ : ਪਿੰਡਾ ਵਿੱਚ ਲੋਕਾ ਨੂੰ ਈ ਵੀ ਐਮ ਸੰਬੰਧੀ ਜਾਗਰੂਕ ਕਰਨ ਲਈ 'ਆਪਣੇ ਅੱਖੀ ਆਪਣੀ ਵੋਟ ਦੀ ਤਸਦੀਕ ਕਰੋ' ਮੁਹਿੰਮ ਤਹਿਤ ਈ ਵੀ ਐਮ ਜਾਗਰੂਕਤਾ ਵੈਨਾ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾ-2024 ਵਿੱਚ ਵੋਟ ਪਾਉਣ ਦੀ ਪ੍ਰੀਕਿਰਿਆ ਬਾਰੇ ਪੂਰੀ ਜਾਣਕਾਰੀ ਹਾਸਲ ਹੋ ਸਕੇ।  ਇਹ ਜਾਣਕਾਰੀ ਐਸ ਡੀ ਐਮ ਫਤਿਹਗੜ੍ਹ ਸਾਹਿਬ ਸ੍ਰੀਮਤੀ ਇਸਮਤ ਵਿਜੈ ਸਿੰਘ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ "ਇਸ ਵਾਰ 70 ਪਾਰ" ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ  ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਸਾਡੇ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਐਸ.ਡੀ.ਐਮ ਨੇ ਹੋਰ ਦੱਸਿਆ ਕਿ  ਖੇੜਾ ਬਲਾਕ ਵਿੱਚ ਸ੍ਰੀ ਸੁਧੀਰ ਕੁਮਾਰ ਨੋਡਲ ਅਫਸਰ ਈ ਵੀ ਐਮ ਅਤੇ ਦਵਿੰਦਰ ਕੁਮਾਰ ਨੋਡਲ ਅਫਸਰ ਸਵੀਪ ਟੀਮ, ਨੌਰੰਗ ਸਿੰਘ ਜਿਲ੍ਹਾ ਸੋਸਲ ਮੀਡੀਆਂ ਨੋਡਲ ਅਫਸਰ ਵੱਲੋਂ ਆਮ ਪਬਲਿਕ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਰਿਹਾ ਹੈ। ਇਸ ਮੌਕੇ ਤੇ ਪ੍ਰਦੀਪ ਸਿੰਘ ਸੁਪਰਵਾਇਜਰ, ਗੁਰਜੀਤ ਸਿੰਘ ਬੀ ਐਲ ਓ, ਸਰਵਰਿੰਦਰ ਸਿੰਘ ਬੀ ਐਲ ਓ ਜਸਪਾਲ ਸਿੰਘ, ਕਰਨਵੀਰ ਸਿੰਘ, ਕੁਲਦੀਪ  ਰਾਣਾ, ਦਲਜੀਤ ਕੋਰ, ਬਲਜੀਤ ਕੋਰ ਰਾਜਵਿੰਦਰ ਕੋਰ, ਖੁਸਵੰਤ ਸਿੰਘ, ਸਤਵਿੰਦਰ ਸਿੰਘ ਵੱਲੋਂ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਵੋਟਰਾਂ ਨੂੰ  ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ ਕਿਉਂਕਿ ਆਪਣੀ ਵੋਟ ਦਾ ਇਸਤੇਮਾਲ ਕਰਕੇ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਪੱਖੀ ਸਰਕਾਰਾਂ ਦੀ ਚੋਣ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਮੂਹ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਸਾਡੇ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਨੂੰ ਸਫਲਤਾ ਨਾਲ ਇਸਤੇਮਾਲ ਕੀਤਾ ਜਾ ਸਕੇ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ