Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 'ਮਿੰਨ੍ਹੀ ਜੰਗਲ' ਦੀ ਸਾਫ਼-ਸਫ਼ਾਈ ਲਈ ਕੈਂਪ

March 05, 2024 03:07 PM
SehajTimes
ਪਟਿਆਲਾ :  ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਲਗਾਏ ਹੋਏ 'ਮਿੰਨ੍ਹੀ ਜੰਗਲ' ਦੀ ਸਾਫ਼-ਸਫ਼ਾਈ ਲਈ ਐੱਨ. ਐੱਸ. ਐੱਸ. ਵਿਭਾਗ ਵੱਲੋਂ ਇੱਕ ਰੋਜ਼ਾ ਕੈਂਪ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਇੰਜਨੀਅਰਿੰਗ ਕਾਲਜ ਵਾਲ਼ੇ ਪਾਸੇ 900 ਬੂਟੇ ਲਗਾ ਕੇ 'ਮਿੰਨ੍ਹੀ ਜੰਗਲ' ਬਣਾਇਆ ਗਿਆ ਸੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਇਸ ਜੰਗਲ ਦੇ ਪੌਦਿਆਂ ਨੂੰ ਆਉਣ ਵਾਲ਼ੀਆਂ ਰੁਕਾਵਟਾਂ ਤੋਂ ਬਚਾ ਕੇ ਸੁਰੱਖਿਅਤ ਕਰਨਾ ਸੀ।ਉਨ੍ਹਾਂ ਦੱਸਿਆ ਕਿ ਇਹ ਕੈਂਪ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਈਕੋ ਕਲੱਬ ਦੇ ਮੈਂਬਰਾਂ ਨੇ ਸਾਂਝੇ ਤੌਰ ਉੱਤੇ ਲਗਾਇਆ। 
 ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਦਰੱਖਤਾਂ ਦੀ ਛੰਗਾਈ ਅਤੇ ਕਾਂਟ-ਛਾਂਟ ਲਈ ਭਰਪੂਰ ਸਿੰਘ ਦੀ ਅਗਵਾਈ ਵਿੱਚ ਟੀਮ ਪਹੁੰਚੀ ਸੀ।  ਇਸ ਕੈਂਪ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸਾਂਭ ਸੰਭਾਲ਼ ਅਤੇ ਵਿਰਾਸਤੀ ਰੁੱਖ ਲਗਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਸੀ। ਕੈਂਪ ਉਪਰੰਤ ਇੱਕ ਰੈਲੀ ਪਿੰਡ ਦੌਣ ਖੁਰਦ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਕੱਢੀ ਗਈ। ਰਾਊਂਡ ਗਲਾਸ ਫਾਊਂਡੇਸ਼ਨ ਤੋਂ ਭਰਪੂਰ ਸਿੰਘ ਨੇ ਕਿਹਾ ਕਿ ਸਾਨੂੰ ਹਰੇਕ ਪਿੰਡ ਵਿੱਚ ਇਸ ਤਰ੍ਹਾਂ ਦੇ ਜੰਗਲ ਲਗਾਉਣ ਲਈ ਮੁਹਿੰਮ ਵਿੱਚ  ਹਿੱਸਾ ਪਾਉਣਾ ਚਾਹੀਦਾ ਹੈ। ਇਸ ਕੈਂਪ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ ਅਤੇ ਡਾ. ਅਭਿਨਵ ਭੰਡਾਰੀ ਸਮੇਤ ਲਗਭਗ 35 ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਈਕੋ ਕਲੱਬ ਦੇ ਮੈਂਬਰ ਨੇ ਭਾਗ ਲਿਆ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ