Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

BJP Mahila Morcha President ਵਲੋਂ Patiala ਵਿੱਚ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ

March 05, 2024 03:27 PM
SehajTimes
 
ਪਟਿਆਲਾ : ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਅੱਜ ਪਟਿਆਲਾ ਵਿਖੇ ਔਰਤਾਂ ਦੀ ਸਸ਼ਕਤੀਕਰਨ ਲਈ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਪ੍ਰਸਾਰ ਲਈ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮਾਂ ਅਤੇ ਪਟਿਆਲਾ ਦੀ ਵੱਖ ਵੱਖ ਸਮਾਜਿਕ ਸੰਸਥਾਵਾਂ ਨੇ ਹਿੱਸਾ ਲਿਆ। ਮੈਰਾਥਨ ਵਿੱਚ ਹਿੱਸਾ ਲੈ ਰਹੇ ਲੋਕਾਂ ਨੂੰ ਸੰਬੋਧਨ ਕਰਦਿਆਂ
 
 
ਜੈ ਇੰਦਰ ਕੌਰ ਨੇ ਕਿਹਾ, "ਅੱਜ ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ ਵਿੱਚ ਸਾਡੇ ਦੇਸ਼ ਦੀਆਂ ਔਰਤਾਂ ਨੂੰ ਸਮਰਪਿਤ ਕਈ ਯੋਜਨਾਵਾਂ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਉੱਜਵਲਾ ਯੋਜਨਾ, ਸੁਕੰਨਿਆ ਸਮ੍ਰਿਧੀ ਯੋਜਨਾ, ਉੱਜਵਲਾ ਯੋਜਨਾ, ਮੁਦਰਾ ਲੋਨ ਯੋਜਨਾ, ਡਰੋਨ ਦੀਦੀ ਯੋਜਨਾ, ਲਖਪਤੀ ਯੋਜਨਾ ਆਦਿ ਯੋਜਨਾਵਾਂ ਹਨ। ਸਾਡੇ ਦੇਸ਼ ਦੀ ਔਰਤਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਸਾਡੇ ਮਾਨਯੋਗ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਪੂਰੀ ਤਰ੍ਹਾਂ ਨਾਲ ਸਮਰਪਿਤ ਹਨ। ਉਹ ਨਾ ਸਿਰਫ਼ ਔਰਤਾਂ ਦੇ ਵਿਕਾਸ ਨੂੰ ਸਮਰਪਿਤ ਹੈ, ਸਗੋਂ ਇਹ ਵੀ ਚਾਹੁੰਦੇ ਹਨ ਕਿ "ਮਹਿਲਾਵਾਂ ਦੀ ਅਗਵਾਈ ਵਿੱਚ ਹੀ ਵਿਕਾਸ ਹੋਣਾ ਚਾਹੀਦਾ ਹੈ।"
 
 
ਪੰਜਾਬ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ, "ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਨੇ ਔਰਤਾਂ ਲਈ 33% ਰਾਖਵਾਂਕਰਨ ਲਿਆ ਕਿ, ਔਰਤਾਂ ਦੀ ਸੰਸਦ ਵਿੱਚ ਸਹੀ ਨੁਮਾਇੰਦਗੀ ਨੂੰ ਵੀ ਯਕੀਨੀ ਬਣਾਇਆ ਹੈ ਅਤੇ ਇਸ ਲਈ ਅਸੀਂ ਉਨ੍ਹਾਂ ਦੇ ਦਿਲੋਂ ਧੰਨਵਾਦੀ ਹਾਂ।" ਜੈ ਇੰਦਰ ਕੌਰ ਨੇ ਅੱਗੇ ਕਿਹਾ, "ਔਰਤਾਂ ਦੀ ਇਸ ਦ੍ਰਿੜ ਭਾਵਨਾ ਨੂੰ ਪ੍ਰਦਰਸ਼ਿਤ ਕਰਨ ਲਈ, ਅੱਜ ਪਟਿਆਲਾ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਦੀਆਂ ਔਰਤਾਂ ਨੇ ਅੱਗੇ ਆ ਕੇ ਇਸ ਮਹਿਲਾ ਸ਼ਕਤੀ ਵੰਦਨ ਪ੍ਰੋਗਰਾਮ ਦੇ ਤਹਿਤ ਮੈਰਾਥਨ ਦੌੜ ਵਿੱਚ ਹਿੱਸਾ ਲਿਆ
 
 
ਅਤੇ ਪ੍ਰਧਾਨ ਮੰਤਰੀ ਦਾ ਔਰਤਾਂ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਦਾ ਧੰਨਵਾਦ ਕੀਤਾ। ਸਾਡੀ ਔਰਤਾਂ ਇਸ ਗੱਲ ਲਈ ਵਚਨਬੱਧ ਹਨ ਕਿ ਉਹ ਨਰਿੰਦਰ ਮੋਦੀ ਜੀ ਨੂੰ ਮੁੜ ਤੋਂ ਦੇਸ਼ ਦਾ ਪ੍ਰਧਾਨਸੇਵਕ ਬਣਾਉਣਾ ਚਾਹੁੰਦੀਆਂ ਹਨ। "

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ