Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਦਾ ਬਜ਼ਟ ਧੋਖਾ ਕਰਾਰ

March 05, 2024 05:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁਲਾਜ਼ਮ ਜਥੇਬੰਦੀਆਂ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਸਾਲ  2024-2025 ਦੇ ਬਜ਼ਟ ਨੂੰ ਮੁਲਾਜ਼ਮਾਂ ਨਾਲ਼ ਧੋਖਾ ਕਰਾਰ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮ ਵਰਗ ਭਗਵੰਤ ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕ ਚੁੱਕਿਆ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੁਬਾਈ ਆਗੂ ਅਤੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ  ਗੁਰਪ੍ਰੀਤ ਸਿੰਘ ਮੰਗਵਾਲ , ਸਕੱਤਰ ਕਰਨੈਲ ਸਿੰਘ ,ਜਿਲਾ ਪ੍ਰਧਾਨ ਅਵਤਾਰ ਸਿੰਘ ਗੰਢੂਆ ,ਸਿਹਤ ਵਿਭਾਗ ਦੇ  ਡਰਾਈਵਰ ਯੂਨੀਅਨ ਦੇ ਜਿਲਾ ਪ੍ਰਧਾਨ ਸਤਨਾਮ ਸਿੰਘ ਬਡਰੁੱਖਾਂ ,ਮਲਟੀਪਰਪਜ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਦੇ ਆਗੂ ਦਲਜੀਤ ਢਿੱਲੋਂ ,ਕੁਲਵਿੰਦਰ ਸਿੰਘ ਸਿੱਧੂ ,ਕੁਲਦੀਪ ਕੌਹਰੀਆਂ ,ਨਰੇਸ ਕੁਮਾਰ ,ਸੂਰਜ ਪ੍ਰਕਾਸ ,ਯਾਦਵਿੰਦਰ ਸਿੰਘ ਅਤੇ  ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜਮ ਵਰਗ ਨੇ ਬੜੇ ਚਾਅ ਦੇ ਨਾਲ ਸੱਤਾ ਵਿੱਚ ਲਿਆਂਦਾ ਸੀ ਪਰ ਇਹ ਸਰਕਾਰ ਨੇ ਨਾ ਤਾਂ  ਅੱਜ ਪੇਸ਼ ਕੀਤੇ ਬਜ਼ਟ ਵਿੱਚ  ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੋਈ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ ਕਮਿਸਨ ਦਾ ਜਨਵਰੀ 2016 ਏਰੀਅਰ ਅਤੇ ਤਰੁੱਟੀਆਂ ਦੂਰ ਕਰਨ ਸਮੇਤ ਡੀ ਏ ਦੀਆਂ ਦੋ ਕਿਸ਼ਤਾਂ ਅੱਠ ਫੀਸਦੀ ਦੇਣ , ਕੰਟਰੇਕਟ ਦੇ ਮੁਲਾਜ਼ਮਾਂ ਨੂੰ ਰੈਗਲੂਰ ਕਰਨ ,ਪਿਛਲੀ ਸਰਕਾਰ ਵੱਲੋਂ ਰੋਕੇ ਭੱਤੇ ਬਹਾਲ ਕਰਨ ਸਮੇਤ ਏ ਸੀ ਪੀ ਸਕੀਮ 4,9,14 ਸਾਲਾਂ ਬਹਾਲ ਕਰਨ ਸਮੇਤ ਪੰਜਾਬ ਦੇ ਛੇ ਲੱਖ ਮੁਲਾਜ਼ਮ ਪੈਨਸ਼ਨਰਾਂ ਦੀ ਕਿਸੇ ਮੰਗ ਦਾ ਜਿਕਰ ਤੱਕ ਨਹੀ ਕੀਤਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਹਰ ਇੱਕ ਵਾਅਦੇ ਤੋਂ ਮੁੱਕਰੀ ਹੈ ਮੁਲਾਜਮ ਵਰਗ ਵਿੱਚ ਸਰਕਾਰ ਦੇ ਖਿਲਾਫ਼ ਵਿਆਪਕ ਰੋਸ ਹੈ।  ਮੁਲਾਜ਼ਮਾਂ ਦੇ ਸਾਂਝੇ ਫਰੰਟ ਵੱਲੋਂ ਕੱਲ ਅਤੇ ਪਰਸੋਂ ਪੂਰੇ ਸੂਬੇ ਵਿੱਚ ਬਜਟ ਦੀਆਂ ਕਾਪੀਆਂ ਸਾੜਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ