Wednesday, May 01, 2024

Chandigarh

ਲੋਕਸਭਾ 2024 ਚੋਣ ’ਤੇ ਲੋਗੋ ਅਤੇ ਟੈਗਲਾਇਨ ਜਾਰੀ ਕੀਤੀ  : ਅਨੁਰਾਗ ਅਗਰਵਾਲ

March 06, 2024 11:50 AM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਲੋਕਸਭਾ 2024 ਦੇ ਚੋਣ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਮਲਟੀ ਮੀਡੀਆ ਕੈਂਪੇਨ ਲਈ ਚੋਣ ਦਾ ਪਰਵ ਦੇਸ਼ ਦਾ ਗਰਵ ਲੋਗੋ ਅਤੇ ਟੈਗਲਾਇਨ ਜਾਰੀ ਕੀਤੀ ਹੈ ਅਤੇ ਕਮਿਸ਼ਨ ਨੇ ਅਪੀਲ ਕੀਤੀ ਹੈ ਕਿ ਇਸ ਨੂੰ ਉਪਲਬਧ ਸਾਰੇ ਪ੍ਰਿੰਟ ਮੀਡੀਆ, ਚੈਨਲਸ , ਸੋਸ਼ਲ ਮੀਡੀਆ ਹੈਂਡਲ, ਵਾਟਸਐਪ ਗਰੁੱਪ ਅਤੇ ਸਾਰੇ ਵਿਭਾਗਾਂ ਦੀ ਵੈਬਸਾਇਟ 'ਤੇ ਪ੍ਰਚਾਰਿਤ ਤੇ ਪ੍ਰਸਾਰਿਤ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਲੋਗੋ ਦਾ ਚਿੱਟਾ ਰੰਗ ਦੇ ਨਾਲ ਡਾਰਕ ਇਮੇਜ ਬੈਕਰਾਉਂਡ ਹੋਵੇ । ਸ੍ਰੀ ਅਗਰਵਾਲ ਆਉਣ ਵਾਲੇ ਲੋਕ ਸਭਾ ਚੋਣ ਦੀ ਤਿਆਰੀਆਂ ਨੂੰ ਲੈ ਕੇ ਰੋਜਾਨਾ ਕਿਸੇ ਨਾ ਕਿਸੇ ਵਿਸ਼ਾ 'ਤੇ ਸਮੀਖਿਆ ਮੀਟਿੰਗ ਕਰ ਰਹੇ ਹਨ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਚੋਣ ਕਮਿਸ਼ਨ ਨੇ ਸੂਬਿਆਂ ਦੇ ਸਾਰੇ ਮੁੱਖ ਚੋਣ ਅਧਿਕਾਰੀਆਂ ਨਾਲ ਵੀ ਉਪਰੋਕਤ ਲੋਗੋ ਦਾ ਵਿਆਪਕ ਪ੍ਰਚਾਰ-ਪ੍ਰਸਾਰ ਨੂੰ ਕਿਹਾ ਹੈ। ਇਸ ਤੋਂ ਇਲਾਵਾ, ਲੋਗੋ ਨੂੰ ਟੀ-ਸ਼ਰਟ, ਵਿਭਾਗ ਦੀ ਪੇਸ਼ਗੀ ਅਤੇ ਚੋਣ ਨਾਲ ਸਬੰਧਿਤ ਹੋਰ ਸਮੱਗਰੀ ਅਤੇ ਨੋਟਿਸ ਬੋਰਡ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਸ੍ਰੀ ਅਗਰਵਾਲ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਟੈਗ ਲਾਇਨ ਤੇ ਲੋਗੋ ਨੁੰ ਪ੍ਰਿੰਟ ਇਸ਼ਤਿਹਾਰ ਪੋਸਟਰਾਂ, ਬੈਨਰਾਂ, ਰੇਡਿਓ ਸਪੋਰਟਸ ਰਾਹੀਂ ਪ੍ਰਚਾਰਿਤ ਤੇ ਪ੍ਰਸਾਰਿਤ ਕੀਤਾ ਜਾਵੇ। ਮੀਟਿੰਗ ਵਿਚ ਜਾਣਕਾਰੀ ਦਿੱਤੀ ਕਿ ਹਰਿਆਣਾ ਦੇ ਮੁੱਖ ਸਕੱਤਰ ਦਫਤਰ ਦੀ ਚੋਣ ਬ੍ਰਾਂਚ ਵੱਲੋਂ ਹਰਿਆਣਾ ਸਰਕਾਰ ਦੇ ਸਾਰੇ ਪ੍ਰਸਾਸ਼ਨਿਕ ਸਕੱਤਰਾਂ, ਵਿਭਾਗਾਂ ਦੇ ਪ੍ਰਮੁੱਖਾਂ, ਬੋਰਡਾਂ, ਨਿਗਮਾਂ ਤੇ ਪਬਲਿਕ ਇੰਟਰਪ੍ਰਾਈਸਿਸ ਦੇ ਪ੍ਰਬੰਧ ਨਿਦੇਸ਼ਕਾਂ , ਡਿਵੀਜਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ ਤੇ ਰਜਿਸਟਰਾਰਾਂ ਨੂੰ ਲੋਗੋ ਅਤੇ ਟੇਗਲਾਇਨ ਦੀ ਵਰਤੋ ਦੇ ਸਬੰਧ ਵਿਚ ਜਾਗਰੁਕਤਾ ਮੁਹਿੰਮ ਚਲਾਉਣ ਬਾਰੇ ਸਰਕੂਲਰ ਜਾਰੀ ਕੀਤਾ ਹੈ।

 

Have something to say? Post your comment

 

More in Chandigarh

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ