Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੜਕਾਂ ਅਤੇ ਬਿਜਲੀ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ : HarbhajanSinghETO

March 06, 2024 12:31 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ। ਸ਼੍ਰੀ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ।
ਇਤਿਹਾਸਕ ਅਤੇ ਅਧਿਆਤਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਲੋੜੀਂਦੇ ਸੰਪਰਕ ਦੀ ਘਾਟ 'ਤੇ ਚਿੰਤਾ ਜ਼ਾਹਰ ਕਰਦੇ ਹੋਏ, ਮੰਤਰੀ ਸ. ਈ.ਟੀ.ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ, ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਕਾਰ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨਿਵਾਸੀਆਂ ਲਈ ਯਾਤਰਾ ਅਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ