Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ : ਗੁਰਮੀਤ ਸਿੰਘ ਖੁੱਡੀਆਂ

March 06, 2024 12:47 PM
SehajTimes
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।
 
 

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ