Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ

March 06, 2024 12:58 PM
SehajTimes
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ 3154 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਨਾਲ ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਪੇਂਡੂ ਰੁਜ਼ਗਾਰ ਅਤੇ ਪੇਂਡੂ ਆਜੀਵਿਕਾ ਪੈਦਾ ਕਰਕੇ ਸਰਬਪੱਖੀ ਵਿਕਾਸ ਕਰਨ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇਗਾ। ਸ. ਭੁੱਲਰ ਨੇ ਪੇਂਡੂ ਵਿਕਾਸ ਹਿਤ ਵੱਖ-ਵੱਖ ਸਕੀਮਾਂ ਲਈ ਬਜਟ ਰਾਖਵਾਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਰੁਜ਼ਗਾਰ ਮੁਹੱਈਆ ਕਰਵਾਉਣ ਲਈ 655 ਕਰੋੜ ਰੁਪਏ; ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਜਾਈ ਯੋਜਨਾ ਅਧੀਨ 20 ਕਰੋੜ ਰੁਪਏ; ਰਾਸ਼ਟਰੀ ਪੇਂਡੂ ਅਜੀਵਿਕਾ ਮਿਸ਼ਨ ਅਧੀਨ 120 ਕਰੋੜ ਰੁਪਏ ਅਤੇ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਅਧੀਨ 20 ਕਰੋੜ ਰੁਪਏ ਦੀਆਂ ਬਜਟ ਤਜਵੀਜ਼ਾਂ ਨਾਲ ਪੇਂਡੂ ਖੇਤਰ ਵਿੱਚ ਲੋਕਾਂ ਦਾ ਆਰਥਿਕ ਤਰੱਕੀ ਯਕੀਨੀ ਬਣੇਗੀ । ਇਸੇ ਤਰ੍ਹਾਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਖੇਤਰ ਲਈ 550 ਕਰੋੜ ਰੁਪਏ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰਾਖਵੇਂ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਨੂੰ ਅਗਲੇ ਵਰ੍ਹੇ ਵੀ ਜਾਰੀ ਰੱਖਿਆ ਜਾਵੇਗਾ। ਸਕੀਮ ਲਈ ਵਿੱਤੀ ਸਾਲ 2024-25 ਦੌਰਾਨ 25 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਇਲੈਕਟ੍ਰਿਕ ਵਾਹਨ ਨੀਤੀ ਤਹਿਤ ਪ੍ਰੋਤਸਾਹਨ ਪ੍ਰਦਾਨ ਕਰਨ ਲਈ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਮੋਰਿੰਡਾ ਵਿੱਚ ਵਾਹਨ ਸਕ੍ਰੈਪਿੰਗ ਦੀ ਸਹੂਲਤ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਨਵੇਂ ਗ਼ੈਰ-ਟਰਾਂਸਪੋਰਟ ਵਾਹਨਾਂ ਨੂੰ ਮੋਟਰ ਵਾਹਨ ਟੈਕਸ ਵਿੱਚ 25 ਫ਼ੀਸਦੀ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਗਭਗ 11 ਕਰੋੜ ਔਰਤਾਂ ਮੁਫ਼ਤ ਬੱਸ ਯਾਤਰਾ ਦਾ ਲਾਭ ਉਠਾ ਰਹੀਆਂ ਹਨ ਅਤੇ ਮੌਜੂਦਾ ਸਾਲ ਵਿੱਚ ਸਰਕਾਰ ਵੱਲੋਂ ਇਸ ਵਾਸਤੇ 450 ਕਰੋੜ ਰੁਪਏ ਉਪਲੱਬਧ ਕਰਵਾਏ ਗਏ ਸਨ ਅਤੇ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ