Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

100 ਸਕੂਲਾਂ ਨੂੰ ਸਕੂਲ ਆਫ਼ ਬ੍ਰਿਲੀਐਂਸ ਵਿੱਚ ਕੀਤਾ ਜਾਵੇਗਾ ਤਬਦੀਲ

March 06, 2024 01:08 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਹਾਂ-ਪੱਖੀ ਅਤੇ ਭਵਿੱਖਮੁਖੀ ਸੋਚ ਦਾ ਪ੍ਰਗਟਾਵਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਜਿੱਥੇ ਸੁਧਾਰ ਹੋਇਆ ਹੈ ਉੱਥੇ ਨਾਲ ਹੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੀ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ। ਬਜਟ ਵਿੱਚ 16,987 ਕਰੋੜ ਰੁਪਏ ਦਾ ਕੁੱਲ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਉਪਰਾਲੇ ‘ਸਕੂਲ ਆਫ਼ ਐਮੀਨੈਂਸ’ ਲਈ 100 ਕਰੋੜ ਦੀ ਰਾਸ਼ੀ ਰੱਖੀ ਗਈ ਹੈ । ਇਸ ਤੋਂ ਇਲਾਵਾ 100 ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਐਂਸ’ ਵਿੱਚ ਅਤੇ 100 ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈੱਸ’ ਵਿੱਚ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਸ. ਬੈਂਸ ਨੇ ਕਿਹ ਕਿ ਇਸੇ ਤਰ੍ਹਾਂ ਉਚੇਰੀ ਸਿੱਖਿਆ ਲਈ ਵੀ ਬਜਟ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਦਾ ਸਿੱਖਿਆ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਂਸਚਿਊਐਂਟ ਕਾਲਜਾਂ ਨੂੰ ਵਿੱਤੀ ਸਹਾਇਤਾ ਜਾਰੀ ਰੱਖਣ ਦੇ ਮੰਤਵ ਨਾਲ 1425 ਕਰੋੜ ਦੀ ਬਜਟ ਵੰਡ ਦੀ ਤਜਵੀਜ਼ ਹੈ। ਇਸਦੇ ਨਾਲ ਹੀ ਤਕਨੀਕੀ ਸਿੱਖਿਆ ਲਈ ਵੀ 525 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। 
 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ