Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵਧੀਕ ਡਿਪਟੀ ਕਮਿਸ਼ਨਰ ਨੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

March 06, 2024 01:21 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਸਵੇਰ 09-00 ਵਜੇ ਆਪਣੀਆਂ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾ ਦੀ ਅਚਨਚੇਤ ਚੈਕਿੰਗ ਕੀਤੀ । ਇਸ ਦੌਰਾਨ ਵੱਖ ਵੱਖ ਬਰਾਂਚਾਂ ਵਿੱਚ ਕੁਝ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਅਜਿਹੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਸੁਪਰਡੈਂਟ ਸ੍ਰੀ ਅਮ੍ਰਿੰਤਪਾਲ ਮੌਜੂਦ ਸਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮੇਂ ਸਿਰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਾਫ਼-ਸੁਥਰਾ ਤੇ ਸਵੱਛ ਵਾਤਾਵਰਣ ਪ੍ਰਦਾਨ ਕਰਵਾਉਣ ਵਿੱਚ ਕੀਤੀ ਜਾਣ ਵਾਲੀ ਕਿਸੇ ਕਿਸਮ ਦੀ ਢਿਲਮੱਠ ਜਾਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਆਪਣੀਆਂ ਆਪਣੀਆਂ ਬ੍ਰਾਂਚਾਂ ਦੀ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਮੁਲਾਜਮ । ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਦਫ਼ਤਰਾਂ 'ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਤੇ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਦਫ਼ਤਰਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਮੇਂ ਸਿਰ ਆਉਣਾ, ਦਫ਼ਤਰੀ ਸਮੇਂ ਦੌਰਾਨ ਆਪਣੀ ਹਾਜ਼ਰੀ ਅਤੇ ਦਫ਼ਤਰੀ ਸਮੇਂ ਦੀ ਸੰਪੂਰਨਤਾ ਉਪਰੰਤ ਦਫ਼ਤਰ ਤੋਂ ਜਾਣ ਨੂੰ ਯਕੀਨੀ ਬਣਾਉਣ ।ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪਣੀ ਰੁਟੀਨ ਨੂੰ ਠੀਕ ਕਰਦੇ ਹੋਏ, ਸਮੇਂ ਸਿਰ ਦਫ਼ਤਰ 'ਚ ਆਉਣਾ ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਜ਼ਿਲ੍ਹੇ 'ਚ ਅਚਨਚੇਤ ਚੈਕਿੰਗ ਫਿਰ ਕੀਤੀ ਜਾਵੇਗੀ । ਚੈਕਿੰਗ ਦੌਰਾਨ ਗ਼ੈਰ ਹਾਜ਼ਰ ਪਾਏ ਗਏ ਸਟਾਫ਼ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

 

        

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ