Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਨੰਦਪੁਰ ਸਾਹਿਬ ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

March 06, 2024 01:39 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਲਈ ਰਾਸ਼ੀ ਰਾਖਵੀਂ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿੱਚ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਅਨੰਦਪੁਰ ਸਾਹਿਬ ਦੀ ਹਲਕੇ ਦੀ ਨੁਹਾਰ ਬਦਲੇਗੀ ਉਥੇ ਨਾਲ ਹੀ ਸਤਿਗੁਰੂ ਰਵਿਦਾਸ ਨਾਲ ਸਬੰਧਤ ਇਤਿਹਾਸਕ ਸਥਾਨ ਖੁਰਾਲਗੜ੍ਹ ਨਾਲ ਵੀ ਸਿੱਧਾ ਸੰਪਰਕ ਸਥਾਪਤ ਹੋ ਜਾਵੇਗਾ। 
ਉਨ੍ਹਾ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਹਿਮਾਚਲ ਦੇ ਟਾਹਲੀਵਾਲ ਖੇਤਰ ਵਿੱਚ ਕੰਮ ਕਰਨ ਵਾਲੇ ਪੰਜਾਬ ਵਾਸੀਆਂ ਨੂੰ ਵੀ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਆਪਣੇ ਘਰ ਤੋਂ ਕੰਮ ਵਾਲੇ ਸਥਾਨ ਤੱਕ ਪਹੁੰਚਣ ਲਈ ਵੀ ਨਵਾਂ ਬਦਲਵਾਂ ਰਸਤਾ ਮਿਲ ਜਾਵੇਗਾ । ਉਨ੍ਹਾਂ ਕਿਹਾ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਭਨੂਪਲੀ ਤੋਂ ਖੇੜਾ ਕਲਮੋਟ ਤੱਕ ਜਿੱਥੇ ਇੱਕ ਨਵਾਂ ਰਸਤਾ ਬਣ ਜਾਵੇਗਾ ਉਥੇ ਨਾਲ ਹੀ ਹੜ੍ਹਾਂ ਦੇ ਦਿਨਾਂ ਵਿੱਚ ਇਸ ਇਲਾਕੇ ਦੀ ਕਨੈਕਟੀਵਿਟੀ  ਬਣੀ ਰਹੇਗੀ ਤੇ ਨਾਲ ਹੀ ਜਿੱਥੇ ਪਹਿਲਾਂ ਖੇੜਾ ਕਲਮੋਟ ਤੋਂ ਭਨੂਪਲੀ ਤੋਂ  ਘੱਟੋ-ਘੱਟ 1 ਘੰਟੇ ਦਾ ਸਮਾਂ ਲਗਦਾ ਸੀ ਉਥੇ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਦਸ ਮਿੰਟ ਦੀ ਰਹਿ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ